November 21, 2025 1:34 am

ਅਗਲੇ ਸਾਲ ਸੱਤਾ ‘ਚ ਆਏ ਤਾਂ ਭਾਰਤ ‘ਤੇ ਲਗਾਵਾਂਗੇ ਟੈਕਸ, ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੀ ‘ਖੁੱਲੀ ਧਮਕੀ

Share:

ਵਾਸ਼ਿੰਗਟਨ,21 ਅਗਸਤ (ਰਾਜ ਗੋਗਨਾ)—ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਵੱਲੋਂ ਕੁਝ ਅਮਰੀਕੀ ਉਤਪਾਦਾਂ ‘ਤੇ ਉੱਚੇ ਟੈਕਸ ਦਾ ਮੁੱਦਾ ਉਠਾਇਆ ਹੈ।ਅਤੇ  ਉਸ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਹ ਅਗਲੇ ਸਾਲ ਸੱਤਾ ‘ਚ ਪਰਤਦੇ ਹਨ ਤਾਂ ਉਹ ਭਾਰਤ ‘ਤੇ ਟੈਕਸ ਲਾਉਣਗੇ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਡੋਨਾਲਡ ਟਰੰਪ ਨੇ ਭਾਰਤ ਨੂੰ ਟੈਰਿਫ ਕਿੰਗ ਕਿਹਾ ਸੀ। ਮਈ 2019 ਵਿੱਚ, ਸੰਯੁਕਤ ਰਾਜ ਅਮਰੀਕਾ ਨੂੰ ਇਸਦੇ ਬਾਜ਼ਾਰਾਂ ਵਿੱਚ ਬਰਾਬਰ ਅਤੇ ਨਿਰਪੱਖ ਪਹੁੰਚ ਪ੍ਰਦਾਨ ਕਰਨ ਵਿੱਚ ਭਾਰਤ ਦੀ ਅਸਫਲਤਾ ਦਾ ਹਵਾਲਾ ਦਿੰਦੇ ਹੋਏ, ਭਾਰਤ ਦੀ ਤਰਜੀਹਾਂ ਦੀ ਆਮ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਸੀ।
ਟਰੰਪ ਨੇ ਇਕ ਇੰਟਰਵਿਊ ‘ਚ ਕਿਹਾ ਕਿ ਉਨ੍ਹਾਂ ਨੇ ਭਾਰਤ ‘ਚ ਟੈਕਸ ਦਰਾਂ ‘ਚ ਭਾਰੀ ਕਟੌਤੀ ਕੀਤੀ ਹੈ, ਜਦਕਿ ਭਾਰਤ ਇੱਥੇ ਬਹੁਤ ਜ਼ਿਆਦਾ ਟੈਕਸ ਲਗਾਉਂਦਾ ਹੈ। ਉਨ੍ਹਾਂ ਕਿਹਾ, ਮੈਂ ਇਕਸਾਰ ਟੈਕਸ ਚਾਹੁੰਦਾ ਹਾਂ। ਟੈਕਸ ਦੇ ਮਾਮਲੇ ਵਿੱਚ ਭਾਰਤ ਬਹੁਤ ਜਿਆਦਾ ਅੱਗੇ ਹੈ।ਉਹਨਾਂ  ਹਾਰਲੇ ਡੇਵਿਡਸਨ ਮੋਟਰਸਾਈਕਲਾਂ ‘ਤੇ ਲੱਗਣ ਵਾਲੇ ਟੈਕਸ ਨੂੰ ਦੇਖ ਕੇ ਇਹ ਗੱਲ ਸਾਫ਼ ਨਜ਼ਰ ਆਉਂਦੀ ਹੈ। ਉਹਨਾਂ ਅੱਗੇ ਕਿਹਾ, “ਮੈਂ ਸਿਰਫ ਇਹ ਪੁੱਛਣਾ ਚਾਹੁੰਦਾ ਹਾਂ ਕਿ ਭਾਰਤ ਵਰਗੇ ਸਥਾਨ ਵਿੱਚ ਅਜਿਹਾ ਕਿਵੇਂ ਹੋ ਸਕਦਾ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news