February 22, 2026 4:04 pm

ਅਧਿਆਪਕ ਅਤੇ ਅਧਿਆਪਕਾਵਾਂ ਤੇ ਵਹਿਸ਼ੀਆਨਾ ਲਾਠੀਚਾਰਜ ਕਰਨ ਨਾਲ ਮਾਨ ਸਰਕਾਰ ਦੀ ਨਲਾਇਕੀ ਆਈ ਸਾਹਮਣੇ : ਬੇਗਮਪੁਰਾ ਟਾਇਗਰ ਫੋਰਸ 

Share:

ਹੁਸ਼ਿਆਰਪੁਰ, 3 ਜੁਲਾਈ , ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫ਼ਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ ਤੌਰ ਤੇ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ,ਦੋਆਬਾ ਪ੍ਰਧਾਨ ਨੇਕੂ ਅਜਨੋਹਾ , ਅਤੇ  ਜਿਲ੍ਹਾ ਪ੍ਰਧਾਨ ਹੈੋਪੀ ਫਤਿਹਗੜ੍ਹ  ਨੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ ਇਸ ਮੌਕੇ ਆਗੂਆ ਨੇ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਅਧਿਆਪਕ ਅਤੇ ਅਧਿਆਪਕਾਵਾਂ ਤੇ ਵਹਿਸ਼ੀਆਨਾ ਲਾਠੀਚਾਰਜ ਕਰਨ ਅਤੇ ਆਗੂਆਂ ਨੂੰ ਗ੍ਰਿਫਤਾਰ ਕਰਨ ਨਾਲ ਮਾਨ ਸਰਕਾਰ ਦਾ ਚਿਹਰਾ ਨੰਗਾ ਹੋਇਆ ਹੈ ਉਹਨਾ ਕਿਹਾ ਕਿ ਬਦਲਾਅ ਦੇ ਨਾਂ ਉਤੇ ਸੱਤਾ ਵਿਚ ਆਈ ਆਪ ਦੀ ਸਰਕਾਰ ਨੇ ਲੋਕਾਂ ਵਿਚ ਬਦਲਾਅ ਕਰਨ ਦੀ ਥਾਂ ਪਹਿਲੀਆਂ ਸਰਕਾਰਾਂ ਦੇ ਪਦ ਚਿੰਨ੍ਹਾਂ ਤੇ ਚੱਲਦਿਆ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਅਧਿਆਪਕਾਂ ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਕਤਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ। ਜਦੋਂ ਕਿ ਮੁੱਖ ਮੰਤਰੀ ਭਗਵੰਤ  ਮਾਨ ਆਪਣੇ ਭਾਸ਼ਣਾ ਵਿੱਚ ਅਕਸਰ ਹੀ ਆਪਣੇ ਆਪ ਨੂੰ ਇੱਕ ਸਾਇਸ ਮਾਸਟਰ ਮਹਿੰਦਰ ਸਿੰਘ ਦਾ ਮੁੰਡਾ ਦੱਸਕੇ ਫਕਰ ਮਹਿਸੂਸ ਕਰਦਾ ਹੈ ਉਹਨਾ ਕਿਹਾ ਕਿ ਭਗਵੰਤ ਮਾਨ ਇਹ ਵੀ ਕਹਿੰਦਾ  ਨਹੀ ਥੱਕਦਾ ਅਤੇ ਇਹ ਵੀ ਕਹਿੰਦਾ ਹੈ ਕਿ ਕਿਸੇ ਅਧਿਆਪਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਲਈ ਸੜਕਾਂ ਤੇ ਨਹੀਂ ਆਉਣਾ ਨਹੀਂ ਪਵੇਗਾ। ਜਦੋਂ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਵੀ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਿਆ ਨਹੀਂ ਕੀਤਾ ਜਾ ਰਿਹਾ। ਉਹਨਾ ਕਿਹਾ ਕਿ  ਅਧਿਆਪਕਾਂ ਦੇ ਇਸ ਸੰਘਰਸ਼ ਨੇ ਪੰਜਾਬ ਸਰਕਾਰ ਦੀਆਂ ਫਲੈਕਸ ਨੀਤੀਆਂ ਪੂਰੀ ਤਰ੍ਹਾਂ ਨੰਗੀਆਂ ਕਰ ਦਿਤੀਆ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਸਰਕਾਰ ਕੁਝ ਕਰਨ ਦੀ ਥਾਂ ਸਿਰਫ ਫਲੈਕਸਾਂ ਉਤੇ ਹੀ ਰੰਗਲਾ ਪੰਜਾਬ ਉਸਾਰਣ ਜਾ ਰਹੀ ਹੈ। ਕਿਸੇ ਵੀ ਨਵੀਂ ਸਰਕਾਰ ਨੂੰ ਪੈਰਾਂ ਤੇ ਖੜੇ ਹੋਣ ਲਈ ਲੋਕਾਂ ਵਲੋਂ ਇੱਕ ਸਾਲ ਦਾ ਸਮਾਂ ਦੇਣਾ ਬਹੁਤ ਵੱਡੀ ਗੱਲ ਹੈ। ਪਰ ਮਾਨ ਸਰਕਾਰ ਨੇ ਆਪਣੇ ਵਾਅਦੇ ਤੋਂ ਮੁਕਰਦਿਆਂ ਪੱਕੇ ਰੁਜਗਾਰ ਦੀ ਮੰਗ ਕਰਦੇ ਸ਼ਾਤ ਮਈ ਰੋਸ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਸੰਗਰੂਰ ਦੀ ਪੁਲਿਸ ਨੇ ਪੰਜਾਬ ਸਰਕਾਰ ਦੀ ਸ਼ਹਿ ਤੇ ਬੇਦਰਦ ਦਰਿੰਦਗੀ ਨਾਲ ਲਾਠੀ ਚਾਰਜ ਕਰਨ ਦਾ ਵਹਿਸ਼ੀ ਕਾਰਨਾਮਾਂ ਕਰਕੇ ਭਗਵੰਤ ਮਾਨ ਵਲੋਂ ਦਿੱਤੇ ਜਾਂਦੇ ਲੱਛੇਦਾਰ ਭਾਸ਼ਣਾ  ਅਤੇ ਲੋਕਾਂ ਨਾਲ ਕੀਤੇ ਵਾਦਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਬੇਗਮਪੁਰਾ ਟਾਇਗਰ ਫੋਰਸ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਇਸ ਦਾ ਖਮਿਆਜਾ ਪੰਜਾਬ ਦੀ ਮਾਨ ਸਰਕਾਰ ਨੂੰ 2024 ਦੀਆਂ ਚੋਣਾਂ ਸਮੇਂ ਭੁਗਤਣਾ ਪਵੇਗਾ। ਫੋਰਸ ਦੇ  ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਵਿਰੁੱਧ ਇਕੱਠੇ ਹੋ ਕੇ ਕਿਸੇ ਵੱਡੇ ਤੇ ਫੈਸਲਾਕੁਨ ਸੰਘਰਸ਼ ਨੂੰ ਵਿੱਢਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ  ,ਅਮਨਦੀਪ ,ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਰਾਮ ਜੀ,  ,ਪੰਮਾ ਡਾਡਾ, ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ , ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਰਵੀ ,ਦੀਪੂ ਨਲੋਈਆ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news