February 4, 2026 2:27 am

ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਲਿਖਿਆ – ਸੰਮਨ ‘ਗੈਰਕਾਨੂੰਨੀ’ ਹਨ,

Share:

ਨਵੀਂ ਦਿੱਲੀ, 4 ਜਨਵਰੀ/ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਇਮਾਨਦਾਰੀ ਉਨ੍ਹਾਂ ਦੀ ‘ਸਭ ਤੋਂ ਵੱਡੀ ਦੌਲਤ’ ਹੈ। ਉਨ੍ਹਾਂ ਈਡੀ ਦੇ ਸੰਮਨਾਂ ਦੇ ਹਵਾਲੇ ਨਾਲ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਤੇ ਉਨ੍ਹਾਂ ਦੀ ਦਿੱਖ ਖਰਾਬ ਕਰਨਾ ਚਾਹੁੰਦੀ ਹੈ। ਕੇਜਰੀਵਾਲ, ਜੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਵੀ ਹਨ, ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਈਡੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਗੈਰਹਾਜ਼ਰੀ ਲਈ ਰਾਜ ਸਭਾ ਚੋਣਾਂ ਤੇ ਗਣਤੰਤਰ ਦਿਵਸ ਤਿਆਰੀਆਂ ਦਾ ਹਵਾਲਾ ਦਿੱਤਾ। ਉਨ੍ਹਾਂ ਈਡੀ ਦੇ ਸੰਮਨਾਂ ਨੂੰ ਗੈਰਕਾਨੂੰਨੀ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਮੇਰੇ ਵਕੀਲਾਂ ਨੇ ਮੈਨੂੰ ਦੱਸਿਆ ਹੈ ਕਿ ਈਡੀ ਦੇ ਸੰਮਨ ਗੈਰਕਾਨੂੰਨੀ ਹਨ। ਭਾਜਪਾ ਮੈਨੂੰ ਗ੍ਰਿਫ਼ਤਾਰ ਕਰਵਾਉਣਾ ਚਾਹੁੰਦੀ ਹੈ ਤਾਂ ਕਿ ਮੈਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਾਂ।’’ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਈਡੀ ਨੂੰ ਲਿਖਿਆ ਹੈ ਕਿ ਸੰਮਨ ‘ਗੈਰਕਾਨੂੰਨੀ’ ਹਨ, ਪਰ ਉਧਰੋਂ ਕੋਈ ਜਵਾਬ ਨਹੀਂ ਮਿਲਿਆ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news