ਅੰਮ੍ਰਿਤਸਰ, 16 ਮਾਰਚ//ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਾਰੇ ਹੀ ਅੰਮ੍ਰਿਤਪਾਲ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੈ।
ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ (ਐੱਨਐੱਸਏ) ਦੀ ਮਿਆਦ ਵਿੱਚ ਵਾਧਾ ਨਾ ਕਰਨ ਦਾ ਫੈਸਲਾ
Share:
Voting poll
What does "money" mean to you?