February 4, 2026 7:06 am

ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਦੋ ਡਰੋਨ ਬਰਾਮਦ

Share:

ਚੰਡੀਗੜ੍ਹ, 29 ਅਕਤੂਬਰ/ਬੀਐੱਸਐੱਫ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਦੋ ਡਰੋਨ ਬਰਾਮਦ ਕੀਤੇ ਹਨ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਮਿਲਣ ਮਗਰੋਂ ਬਾਰਡਰ ਸਕਿਉਰਿਟੀ ਫੋਰਸ ਵੱਲੋਂ ਅੱਜ ਅੰਮ੍ਰਿਤਸਰ ਦੇ ਦਾਓਕੇ ਪਿੰਡ ਨੇੜੇ ਤਲਾਸ਼ੀ ਮੁਹਿੰਮ ਚਲਾਈ ਗਈ। ਜਵਾਨਾਂ ਨੇ ਇਸ ਦੌਰਾਨ ਇੱਕ ਖੇਤ ਵਿੱਚੋਂ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ। ਬੀਐੱਸਐੱਫ ਨੇ ਸ਼ਨਿੱਚਰਵਾਰ ਸ਼ਾਮ ਨੂੰ ਤਰਨ ਤਾਰਨ ਦੇ ਧੌਲਾਂ ਪਿੰਡ ਵਿੱਚ ਪੰਜਾਬ ਪੁਲੀਸ ਨਾਲ ਸਾਂਝੀ ਕਾਰਵਾਈ ਦੌਰਾਨ ਇੱਕ ਹੋਰ ਡਰੋਨ ਬਰਾਮਦ ਕੀਤਾ ਸੀ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਡਰੋਨ ਵੀ ਚੀਨ ਦਾ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬੀਐੱਸਐੱਫ ਨੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news