February 4, 2026 7:46 pm

ਆਈਪੀਐੱਲ: ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰੌਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ

Share:

ਜੈਪੁਰ, 5 ਮਈ/ਗੁਜਰਾਤ ਟਾਈਟਨਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਗੁਜਰਾਤ ਨੇ ਜਿੱਤ ਲਈ ਰਾਜਸਥਾਨ ਵੱਲੋਂ ਮਿਲਿਆ 119 ਦੌੜਾਂ ਦਾ ਟੀਚਾ ਸਿਰਫ 13.5 ਓਵਰਾਂ ਵਿੱਚ ਹੀ ਪੂਰਾ ਕਰ ਲਿਆ। ਟੀਮ ਦੀ ਜਿੱਤ ਵਿੱਚ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੇ ਨਾਬਾਦ 41 ਦੌੜਾਂ ਅਤੇ ਕਪਤਾਨ ਹਾਰਦਿਕ ਪਾਂਡਿਆ ਨੇ ਨਾਬਾਦ 39 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਗੁਜਰਾਤ ਦੀ ਕੱਸੀ ਹੋਈ ਗੇਂਦਬਾਜ਼ੀ ਅੱਗੇ ਰਾਜਸਥਾਨ ਰੌਇਲਜ਼ ਟੀਮ 17.5 ਓਵਰਾਂ ਵਿੱਚ 118 ਦੌੜਾਂ ’ਤੇ ਹੀ ਆਊਟ ਹੋ ਗਈ। ਗੁਜਰਾਤ ਦੇ ਗੇਂਦਬਾਜ਼ ਰਾਸ਼ਿਦ ਖ਼ਾਨ ਨੇ 3 ਅਤੇ ਨੂਰ ਅਹਿਮਦ ਨੇ 2 ਵਿਕਟਾਂ ਹਾਸਲ ਕੀਤੀਆਂ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news