February 4, 2026 3:34 pm

ਆਈਪੀਐੱਲ: ਗੁਜਰਾਤ ਨੇ ਦਿੱਲੀ ਨੂੰ ਛੇ ਵਿਕਟਾਂ ਨਾਲ ਹਰਾਇਆ

Share:

ਨਵੀਂ ਦਿੱਲੀ, 4 ਅਪਰੈਲ/ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਮੁਕਾਬਲੇ ਵਿਚ ਗੁਜਰਾਤ ਟਾਈਟਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਗੁਜਰਾਤ ਨੇ ਜੇਤੂ ਟੀਚਾ 18.1 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ ਹਾਸਲ ਕੀਤਾ। ਇਸ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਨੇ ਗੁਜਰਾਤ ਟਾਈਟਨਜ਼ ਨੂੰ 163 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਹੈ। ਦਿੱਲੀ ਦੀ ਟੀਮ ਨੇ ਆਪਣੇ ਘਰੇਲੂ ਮੈਦਾਨ ਵਿਚ ਟਾਸ ਹਾਰਿਆ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ਦੇ ਨੁਕਸਾਨ ’ਤੇ 162 ਦੌੜਾਂ ਬਣਾਈਆਂ। ਡੇਵਿਡ ਵਾਰਨਰ ਨੇ 37 ਦੌੜਾਂ ਦੀ ਪਾਰੀ ਖੇਡੀ ਤੇ ਸਰਫਰਾਜ਼ ਖਾਨ ਨੇ 30 ਦੌੜਾਂ ਬਣਾਈਆਂ। ਅਕਸ਼ਰ ਪਟੇਲ ਨੇ ਬਾਅਦ ਵਾਲੇ ਓਵਰਾਂ ਵਿਚ ਵੱਡੇ ਸ਼ਾਟ ਖੇਡੇ ਤੇ ਸਕੋਰ ਨੂੰ 150 ਤੋਂ ਪਾਰ ਪਹੁੰਚਾਇਆ। ਅਕਸ਼ਰ ਨੇ 22 ਗੇਂਦਾਂ ਵਿਚ 36 ਦੌੜਾਂ ਬਣਾਈਆਂ। ਦੂਜੇ ਪਾਸੇ ਗੁਜਰਾਤ ਵਲੋਂ ਮੁਹੰਮਦ ਸ਼ਮੀ ਤੇ ਰਾਸ਼ਿਦ ਖਾਨ ਨੇ ਤਿੰਨ-ਤਿੰਨ ਵਿਕਟਾਂ ਹਾਸਲ ਕੀਤੀਆਂ ਜਦਕਿ ਅਲਜ਼ਾਰੀ ਜੋਸਫ ਨੇ ਦੋ ਵਿਕਟਾਂ ਹਾਸਲ ਕੀਤੀਆਂ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news