February 4, 2026 4:01 am

ਆਰਬੀਆਈ ਨੇ ਲਗਾਤਾਰ ਛੇਵੀਂ ਵਾਰ ਨੀਤੀਗਤ ਦਰ ਰੈਪੋ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ

Share:

ਮੁੰਬਈ, 8 ਫਰਵਰੀ/ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਲਗਾਤਾਰ ਛੇਵੀਂ ਵਾਰ ਨੀਤੀਗਤ ਦਰ ਰੈਪੋ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਘਰ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ ‘ਤੇ ਮਹੀਨਾਵਾਰ ਕਿਸ਼ਤ (ਈਐੱਮਆਈ) ‘ਚ ਕੋਈ ਬਦਲਾਅ ਨਹੀਂ ਹੋਵੇਗਾ। ਨਾਲ ਹੀ ਅਗਲੇ ਵਿੱਤੀ ਸਾਲ 2024-25 ਲਈ ਵਿਕਾਸ ਦਰ ਸੱਤ ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਵਿੱਤੀ ਸਾਲ ‘ਚ ਪ੍ਰਚੂਨ ਮਹਿੰਗਾਈ ਦਰ 5.4 ਫੀਸਦੀ ਰਹਿਣ ਦੀ ਉਮੀਦ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਮੰਗਲਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਬੈਠਕ ਵਿੱਚ ਲਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ, ‘ਹਾਲਾਤ ਨੂੰ ਦੇਖਦੇ ਹੋਏ ਐੱਮਪੀਸੀ ਨੇ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।’

seculartvindia
Author: seculartvindia

Leave a Comment

Voting poll

What does "money" mean to you?
  • Add your answer

latest news