September 20, 2026 12:34 am

ਇਸਤਰੀ ਜਾਗ੍ਰਿਤੀ ਮੰਚ ਨੇ ਨਿਆਂ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਤੇ ਧਰਨੇ ਤੇ ਬੈਠੀਆਂ ਮਹਿਲਾ ਪਹਿਲਵਾਨਾਂ ਨਾਲ ਜਤਾਈ ਇਕਜੁੱਟਤਾ

Share:

ਦਲਜੀਤ ਕੌਰ/ਸੰਗਰੂਰ, 26 ਅਪ੍ਰੈਲ, 2023: ਇਸਤਰੀ ਜਾਗ੍ਰਿਤੀ ਮੰਚ ਦੇ ਸਕੱਤਰ ਅਮਨਦੀਪ ਕੌਰ ਦਿਓਲ ਅਤੇ ਪ੍ਰੈੱਸ ਸਕੱਤਰ ਜਸਵੀਰ ਜੱਸੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਦੇਸ਼ ਦੇ ਅੰਦਰ ਅੱਜ ਜਦੋਂ ਚੋਟੀ ਦੀਆਂ ਪਹਿਲਵਾਨਾਂ ਨੂੰ ਨਿਆਂ ਲਈ ਇੰਨਾ ਸੰਘਰਸ਼ ਕਰਨਾ ਪੈ ਰਿਹਾ ਹੈ ਤਾਂ ਇਕ ਆਮ ਔਰਤ ਦੀ ਸਾਡੇ ਸਮਾਜ ਵਿਚ ਕੀ ਦਸ਼ਾ ਹੋਵੇਗੀ, ਇਸਦਾ ਅੰਦਾਜ਼ਾ ਸਹਿਜੇ ਹੀ ਲੱਗ ਸਕਦਾ ਹੈ। ਇਹੋ ਜਿਹੇ ਚਰਚਿਤ ਕੇਸ ਦੀ ਇੰਨੀ ਢਿੱਲੀ ਕਾਰਗੁਜ਼ਾਰੀ ਦੇਸ਼ ਵਿਚ ਔਰਤਾਂ ਲਈ ਘੱਟ ਰਹੀ ਨਿਆਂ ਦੀ ਆਸ ਦੀ ਜ਼ੋਰਦਾਰ ਤਸਦੀਕ ਕਰਦੀ ਹੈ। ਸਮੁੱਚੀ ਸਟੇਟ ਦੀ ਕਾਰਗੁਜ਼ਾਰੀ ਦਾ ਕੰਡਾ ਸੱਤਾ ਦੇ ਹੱਕ ਵਿੱਚ ਭੁਗਤਦਾ ਨਜ਼ਰ ਆ ਰਿਹਾ ਹੈ।

ਇਸਤਰੀ ਜਾਗ੍ਰਿਤੀ ਮੰਚ ਦੇ ਆਗੂਆਂ ਨੇ ਇਸ ਘੋਲ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਜਾਂਚ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰਨ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਨੂੰ ਗ੍ਰਿਫ਼ਤਾਰ ਕਰਨ ਅਤੇ ਮਹਿਲਾ ਖਿਡਾਰਨਾਂ ਦੀ ਸੁਰੱਖਿਆ ਸੁਨਿਸ਼ਚਤ ਕਲਨ ਦੀ ਮੰਗ ਕੀਤੀ।

seculartvindia
Author: seculartvindia

Leave a Comment

Voting poll

[democracy id="1"]

latest news