
ਨਵੀਂ ਦਿੱਲੀ, 8 ਅਗਸਤ/ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਅਗਲੇ ਹਫ਼ਤੇ ਸੂਬੇ ਦੀ ਰਾਜਧਾਨੀ ਰਾਂਚੀ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਸੋਰੇਨ ਨੂੰ ਕਿਸ ਕੇਸ ਵਿੱਚ ਸੱਦਿਆ ਗਿਆ ਹੈ। ਜ਼ਿਕਰਯੋਗ ਹੈ ਕਿ ਈਡੀ ਨੇ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਤੋਂ ਗੈਰਕਾਨੂੰਨੀ ਮਾਈਨਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਪਹਿਲਾਂ ਵੀ ਪੁੱਛਗਿੱਛ ਕੀਤੀ ਸੀ।