February 22, 2026 8:37 pm

ਉੱਤਰਾਖੰਡ ਸਰਕਾਰ ਵਲੋਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਨੂੰ ਗੁਰੂ ਰਵਿਦਾਸ ਭਵਨ ਬਣਾਉਣ ਲਈ ਜ਼ਮੀਨ ਦਿੱਤੀ ਜਾਵੇਗੀ : ਵਿਧਾਇਕ ਸੁਰੇਸ਼ ਰਾਠੋਰ

Share:

ਹੁਸ਼ਿਆਰਪੁਰ /ਹਰਿਦੁਆਰ 4 ਅਪ੍ਰੈਲ  (ਤਰਸੇਮ ਦੀਵਾਨਾ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਪੁਰਬ ਗੁਰੂ ਰਵਿਦਾਸ ਸਾਧੂ ਸੰਪ੍ਰਦਾਇਕ ਸੁਸਾਇਟੀ (ਰਜਿ.) ਪੰਜਾਬ ਵਲੋਂ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਮਹਾਨ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸਮੇਂ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਆਸ਼ਰਮ ਹਰਿਦੁਆਰ ਵਿਖੇ ਸਤਿਗੁਰੂ ਰਵਿਦਾਸ ਜੀ ਦੇ 646 ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਪੂਰਵਕ ਮਨਾਏ ਗਏ।ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ। ਇਸ ਸਮੇਂ ਵਿਸ਼ੇਸ਼ ਤੋਰ ਤੇ ਪਹੁੰਚੇ ਵਿਧਾਇਕ ਸੁਰੇਸ਼ ਰਠੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਉੱਤਰਾਖੰਡ ਸਰਕਾਰ ਗੁਰੂ ਰਵਿਦਾਸ ਜੀ ਦਾ ਸੁੰਦਰ ਭਵਨ ਬਣਾਉਣ ਲਈ ਸਾਧੂ ਸੰਪਰਦਾਇ ਸੁਸਾਇਟੀ ਨੂੰ ਕਰੀਬ ਚਾਰ ਏਕੜ ਜ਼ਮੀਨ ਮੁਹਈਆ ਕਰਾਏਗੀ। ਉਨਾਂ ਕਿਹਾ ਕਿ ਉਹ  ਇਸ ਸਬੰਧੀ ਮੁੱਖ ਮੰਤਰੀ ਨੂੰ ਮਿਲ ਕੇ ਬੇਨਤੀ ਕਰ ਚੁੱਕੇ ਹਨ। ਉਨਾਂ ਸੰਤ ਨਿਰਮਲ ਦਾਸ ਜੀ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਨੂੰ ਵਿਸ਼ਵਾਸ ਦਿਵਾਇਆ ਕਿ ਦਮੜੀ ਸ਼ੋਭਾ ਯਾਤਰਾ ਦੌਰਾਨ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਜਾਂ ਕਠਿਨਾਈ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਸੰਗਤਾਂ ਲਈ ਵੱਧ ਤੋਂ ਵੱਧ ਸੁਵਿਧਾਵਾਂ ਦੇਵੇਗੀ। ਗੁਰੂ ਰਵਿਦਾਸ
ਸਾਧੂ ਸੰਪਰਦਾਇਕ ਸੁਸਾਇਟੀ ਵਲੋਂ ਸੁਰੇਸ਼ ਰਾਠੌਰ ਅਤੇ ਸੰਗਤਾਂ ਦਾ ਧੰਨਬਾਦ ਕੀਤਾ।  ਸੰਤ ਸਰਵਣ ਦਾਸ ਬੋਹਣ ਚੇਅਰਮੈਨ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ ਦੀ ਦੇਖ ਰੇਖ ਹੇਠ ਪੰਜਾਬ, ਉਤਰਾਖੰਡ, ਯੂ.ਪੀ ਤੇ ਹਰਿਆਣਾ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਵਲੋਂ ਧਾਰਮਿਕ,ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਹੋਰਨਾ ਤੋ ਇਲਾਵਾ ਸੰਤ ਵਿਨੈ ਮੁਨੀ ਜੰਮੂ , ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੈ,ਸੰਤ ਪਰਮਜੀਤ ਦਾਸ ਨਗਰ,ਸੰਤ ਸਰਵਣ ਦਾਸ ਲੁਧਿਆਣਾ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ,ਸੰਤ ਬਲਵੰਤ ਦਾਸ ਡੀਗਿਰੀਆਂ,ਸੰਤ ਕਿਰਪਾਲ ਦਾਸ ਭਾਰਟਾ,ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਧਰਮਪਾਲ ਸ਼ੇਰਗੜ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਮਨਜੀਤ ਦਾਸ ਚਲੇਟ (ਹਿਮਾਚਲ),ਸੰਤ ਬੀਬੀ ਕੁਲਦੀਪ ਕੌਰ ਮੇਹਨਾ, ਸੰਤ ਮਨਜੀਤ ਦਾਸ ਵਿਛੋਹੀ,ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰ ਚਰਨਛੋਹ ਗੰਗਾ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ,  ਸੰਤ ਬੀਬੀ ਪੂਨਮ ਹੀਰਾ, ਸੰਤ ਰਾਮ ਸੇਵਕ ਹਰੀ ਪੁਰ ਖਾਲਸਾ,     ਸੰਤ ਸੰਤੋਖ ਦਾਸ ਭਾਰਟਾ, ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਂਉਡੇਸ਼ਨ ਇੰਡੀਆ,  ਸੰਤ ਪ੍ਰਮੇਸ਼ਵਰੀ ਦਾਸ, ਸੰਤ ਰਾਜੇਸ਼ ਦਾਸ ਬਜਵਾੜਾ,ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ ਵੀ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news