August 24, 2026 7:28 am

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਵੱਲੋਂ ਜਿੱਤ ਨਾਲ ਸ਼ੁਰੂਆਤ; ਚੀਨ ਨੂੰ 7-2 ਨਾਲ ਹਰਾਇਆ

Share:

ਚੇਨੱਈ, 3 ਅਗਸਤ/ਭਾਰਤ ਨੇ ਚੀਨ ਨੂੰ 7-2 ਨਾਲ ਹਰਾ ਕੇ ਅੱਜ ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫੀ (ਏਸੀਟੀ) ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ ਹੈ। ਇੱਥੇ ਮੇਅਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ ਵਿੱਚ ਚੀਨ ਖ਼ਿਲਾਫ਼ ਖੇਡੇ ਗਏ ਮੈਚ ’ਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਸੁਖਜੀਤ, ਆਕਾਸ਼ਦੀਪ ਅਤੇ ਮਨਦੀਪ ਨੇ ਗੋਲ ਦਾਗੇ। ਇਸ ਤੋਂ ਪਹਿਲਾਂ ਹੋਏ ਇਕ ਹੋਰ ਮੈਚ ਵਿੱਚ ਮਲੇਸ਼ੀਆ ਨੇ ਪਾਕਿਸਤਾਨ ਨੂੰ 3-1 ਨਾਲ ਅਤੇ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੇ ਜਪਾਨ ਨੂੰ 2-1 ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news