February 22, 2026 8:35 am

ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਸਾਂਝ ਕੇਂਦਰਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ ਮੀਟਿੰਗ 

Share:

ਦਲਜੀਤ ਕੌਰ/ਸੰਗਰੂਰ, 20 ਅਪ੍ਰੈਲ, 2023: ਪੁਲਿਸ ਲਾਈਨ ਸੰਗਰੂਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਾਂਝ ਕੇਂਦਰਾਂ ਵਿੱਚ ਤਾਇਨਾਤ ਪਾਸਪੋਰਟ ਪੜਤਾਲ (ਵੈਰੀਫਿਕੇਸ਼ਨ) ਅਫ਼ਸਰਾਂ ਅਤੇ ਥਾਣਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਐਸਐਸਪੀ ਸੁਰੇਂਦਰ ਲਾਂਬਾ ਨੇ ਹਦਾਇਤ ਕੀਤੀ ਕਿ ਸਾਂਝ ਕੇਂਦਰਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਲੋਕਾਂ ਨੂੰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਲੋਕਾਂ ਨਾਲ ਵਧੀਆ ਸਬੰਧ ਸਥਾਪਤ ਕਰਨ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਐਸ.ਪੀ ਜਸਬੀਰ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਇੰਚਾਰਜ ਮਹਿਲਾ ਮਿੱਤਰ ਨੂੰ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨਾਲ ਸਬੰਧਤ ਦਰਖਾਸਤਾਂ ਦਾ ਨਿਪਟਾਰਾ ਕਾਨੂੰਨ ਅਨੁਸਾਰ ਸਮੇਂ ਸਿਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਸਾਂਝ ਕੇਂਦਰਾਂ ਦੇ ਸਟਾਫ ਅਤੇ ਪੰਜਾਬ ਪੁਲਿਸ ਮਹਿਲਾ ਮਿੱਤਰਾਂ ਨੂੰ ਆਪਣੇ ਆਪਣੇ ਥਾਣੇ ਦੇ ਇਲਾਕੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਜਿਸ ਵਿੱਚ ਹੈਲਪਲਾਇਨ ਨੰਬਰ, ਟ੍ਰੈਫਿਕ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨਾਲ ਸਬੰਧਤ ਕਾਨੂੰਨਾਂ ਬਾਰੇ ਜਾਣਕਾਰੀ, ਸਾਂਝ ਸੇਵਾਵਾਂ, ਸਾਂਝ ਵੱਲੋਂ ਤਿਆਰ ਕੀਤੀਆਂ ਗਈਆਂ ਮੋਬਾਇਲ ਐਪਲੀਕੇਸ਼ਨਜ਼, ਪ੍ਰਦੂਸ਼ਣ ਤੋਂ ਬਚਾਅ ਅਤੇ ਸਿਹਤ-ਸੰਭਾਲ ਬਾਰੇ ਚੇਤਨਤਾ ਪੈਦਾ ਕਰਨ ਦੀ ਹਦਾਇਤ ਕੀਤੀ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news