August 4, 2026 7:03 am

ਐੱਨਆਈਏ ਵੱਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ

Share:

ਨਵੀਂ ਦਿੱਲੀ, 6 ਜਨਵਰੀ//ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਦੇਸ਼ ’ਚ ਅਤਿਵਾਦੀ-ਗੈਂਗਸਟਰ-ਨਸ਼ਾ ਤਸਕਰੀ ਗੱਠਜੋੜ ਨੂੰ ਖਤਮ ਕਰਨ ਦੀ ਦਿਸ਼ਾ ’ਚ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਯੂਏਪੀਏ ਤਹਿਤ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ’ਚ ਇੱਕ ਸਾਂਝੀ ਕਾਰਵਾਈ ਤਹਿਤ ਤਿੰਨ ਅਚੱਲ ਤੇ ਇੱਕ ਚੱਲ ਜਾਇਦਾਦ ਕੁਰਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਰਕ ਕੀਤੀਆਂ ਗਈਆਂ ਦੋ ਜਾਇਦਾਦਾਂ ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਬਿਸ਼ਨਪੁਰਾ ਵਿੱਚ ਸਥਿਤ ਹਨ ਤੇ ਇਨ੍ਹਾਂ ਦੀ ਮਾਲਕੀ ਮੁਲਜ਼ਮ ਦਲੀਪ ਕੁਮਾਰ ਉਰਫ ਭੋਲਾ ਦੇ ਨਾਂ ਹੈ।

seculartvindia
Author: seculartvindia

Leave a Comment

Voting poll

[democracy id="1"]

latest news