February 22, 2026 7:03 am

ਕਰਨਾਟਕ ਦੇ ਮੁੱਖ ਮੰਤਰੀ ਬਾਰੇ ਕਾਂਗਰਸ ’ਚ ਚਰਚਾ ਜਾਰੀ, ਅੱਜ-ਕੱਲ੍ਹ ’ਚ ਹੋ ਸਕਦਾ ਹੈ ਫ਼ੈਸਲਾ

Share:

ਨਵੀਂ ਦਿੱਲੀ, 17 ਮਈ/ਕਰਨਾਟਕ ’ਚ ਕਾਂਗਰਸ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਵਿਚਾਰ-ਵਟਾਂਦਰਾ ਚੱਲ ਰਿਹਾ ਹੈ ਪਰ ਇਸ ਬਾਰੇ ਅੱਜ ਜਾਂ ਕੱਲ੍ਹ ਤੱਕ ਫ਼ੈਸਲਾ ਕੀਤਾ ਜਾ ਸਕਦਾ ਹੈ ਤੇ ਅਗਲੇ 48 ਤੋਂ 72 ਘੰਟਿਆਂ ਵਿੱਚ ਸੂਬੇ ਅੰਦਰ ਨਵੀਂ ਕੈਬਨਿਟ ਹੋਵੇਗੀ। ਪਾਰਟੀ ਦੇ ਜਨਰਲ ਸਕੱਤਰ ਅਤੇ ਕਰਨਾਟਕ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਧਿਆਨ ਦੇਣ ਦੀ ਲੋੜ ਨਹੀਂ ਹੈ ਕਿਉਂਕਿ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਲ ਦੀ ਬੈਠਕ ‘ਚ ਮਤਾ ਪਾਸ ਕਰਕੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਅਜਿਹੀ ਸਥਿਤੀ ‘ਚ ਉਹ ਸਹਿਮਤੀ ਅਤੇ ਇਕਜੁੱਟਤਾ ਦੇ ਆਧਾਰ ‘ਤੇ ਫੈਸਲਾ ਲੈਣਗੇ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news