August 24, 2026 5:44 am

ਕਾਂਗਰਸ ਵੱਲੋਂ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ ਵਿਚ ਜਵਾਬਦੇਹੀ ਨਿਰਧਾਰਿਤ ਕਰਨ ਦਾ ਸੱਦਾ

Share:

ਨਵੀਂ ਦਿੱਲੀ, 28 ਅਪਰੈਲ//ਕਾਂਗਰਸ ਨੇ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਪਾਣੀ ਭਰਨ ਕਰਕੇ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ ਵਿਚ ਜਵਾਬਦੇਹੀ ਨਿਰਧਾਰਿਤ ਕੀਤੇ ਜਾਣ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਜ਼ੋਰ ਦੇ ਕੇ ਆਖਿਆ ਕਿ ਆਮ ਲੋਕਾਂ ਨੂੰ ਸੰਸਥਾਵਾਂ ਦੀ ਗੈਰਜ਼ਿੰਮੇਵਾਰੀ ਦੀ ਕੀਮਤ ਤਾਰਨੀ ਪੈ ਰਹੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ‘ਸਰਕਾਰ ਤੇ ਪ੍ਰਸ਼ਾਸਨ ਦੀ ਅਪਰਾਧਿਕ ਅਣਗਹਿਲੀ ਕਰਕੇ ਆਈਏਐੱਸ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਪਾਣੀ ਭਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਘਟਨਾ ਨੂੰ ਦੁਖਦਾਈ ਕਰਾਰ ਦਿੱਤਾ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news