February 4, 2026 7:06 pm

ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ‘ਚ ਕੀਤੀ ਜਾ ਰਹੀ ਸੂਬਾਈ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਚਰਚਾ  

Share:

ਦਲਜੀਤ ਕੌਰ/ਮਸਤੂਆਣਾ ਸਾਹਿਬ, 16 ਮਈ, 2023: ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਦੁੱਗਾਂ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਦੀ ਅਗਵਾਈ ਹੇਠ ਪਿੰਡ ਦੁੱਗਾਂ ਵਿਖੇ ਹੋਈ। ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ, ਬਦਲਵੇਂ ਖੇਤੀ ਮਾਡਲ, ਵਾਹਗਾ ਤੇ ਹੁਸੈਨੀਵਾਲਾ ਬਾਰਡਰ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ, ਕਿਸਾਨਾਂ ਦੀ ਕਰਜ਼ਾ ਮੁਕਤੀ, ਸੂਬਿਆਂ ਨੂੰ ਵੱਧ ਅਧਿਕਾਰਾਂ ਦੀਆਂ ਮੰਗਾਂ ਨੂੰ ਲੈ ਕੇ 26 ਮਈ ਨੂੰ ਮੋਗਾ ਦੀ ਅਨਾਜ ਮੰਡੀ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਪਿੰਡ ਵਿੱਚੋਂ ਕਿਸਾਨਾਂ ਦੀ ਵੱਡੀ ਲਾਮਬੰਦੀ ਕਰਕੇ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਖੇਤੀ ਸੰਕਟ ਵਿੱਚੋਂ ਲੰਘ ਰਿਹਾ ਹੈ, ਪੰਜਾਬ ਦਾ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡੂੰਘਾ ਹੋਣ ਅਤੇ ਪੰਜਾਬ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਨਾ ਲੱਗਣ ਅਤੇ ਕਿਸਾਨਾਂ ਦੀ ਕਰਜ਼ੇ ਦੀ ਸਮੱਸਿਆ ਹੈ। ਕਿਰਤੀ ਕਿਸਾਨ ਯੂਨੀਅਨ ਵੱਲੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਸਾਮਰਾਜੀ ਖੇਤੀ ਮਾਡਲ ਦੀ ਥਾਂ ਤੇ ਕੁਦਰਤ ਪੱਖੀ, ਮਨੁੱਖ ਪੱਖੀ ਅਤੇ ਸਥਾਨਕ ਲੋੜਾਂ ਮੁਤਾਬਕ ਖੇਤੀ ਮਾਡਲ ਤਿਆਰ ਕੀਤਾ ਜਾਵੇ ਅਤੇ ਸਰਕਾਰ ਵੱਖ ਵੱਖ ਜੋਨਾਂ ਵਿੱਚ ਬੀਜੀਆਂ ਫਸਲਾਂ ਨੂੰ ਸੁਆਮੀਨਾਥਨ ਦੇ C2+ 50% ਫਾਰਮੂਲੇ ਤਹਿਤ ਸਰਕਾਰੀ ਖ਼ਰੀਦ ਦੀ ਗਰੰਟੀ ਕਰੇ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਖੇਤੀ ਅਧਾਰਤ ਸਨਅਤ ਪੰਜਾਬ ਵਿੱਚ ਲਾਈ ਜਾਵੇ ਅਤੇ ਪੰਜਾਬ ਦੇ ਵਪਾਰ ਨੂੰ ਹੁਲਾਰਾ ਦੇਣ ਲਈ ਵਾਹਗਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਪਾਕਿਸਤਾਨ ਨਾਲ ਸੜਕ ਰਸਤੇ ਵਪਾਰ ਖੋਲ੍ਹਿਆ ਜਾਵੇ ਕਿਉਂਕਿ ਜਿੱਥੇ ਇੱਕ ਪਾਸੇ ਚੀਨ ਨਾਲ ਵੱਡੀ ਪੱਧਰ ਤੇ ਵਪਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਕਿ ਸਾਡੇ ਟਕਰਾਵੇਂ ਸਬੰਧ ਹਨ ਤੇ ਦੂਜੇ ਪਾਸੇ ਪਾਕਿਸਤਾਨ ਨਾਲ ਵੀ ਵਪਾਰ ਕੀਤਾ ਜਾ ਸਕਦਾ ਹੈ ਜਿਸ ਨਾਲ ਸਾਡੇ ਦੇਸ਼ ਦਾ ਆਰਥਿਕ ਲਾਭ ਵੀ ਹੋਵੇਗਾ। ਇਸੇ ਤਰਾਂ ਮੋਗਾ ਰੈਲੀ ਵਿਚ ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਪੰਜਾਬ ਦੇ ਅਧਿਕਾਰਾਂ ਤੇ ਕੇਂਦਰ ਵੱਲੋਂ ਮਾਰੇ ਜਾ ਰਹੇ ਡਾਕੇ ਦੇ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ ।ਅੱਜ ਦੀ ਮੀਟਿੰਗ ਵਿੱਚ ਪਿੰਡ ਵਿੱਚ ਪੋਸਟਰ ਲਾ ਕੇ ਅਤੇ ਲੀਫਲੈਟ ਵੰਡ ਕੇ ਲਾਮਬੰਦੀ ਕਰਨ ਅਤੇ ਛਿਮਾਹੀ ਫੰਡ ਇਕੱਠਾ ਕਰਨ ਦਾ ਫੈਸਲਾ ਕੀਤਾ।
ਇਸ ਸਮੇਂ ਇਕਾਈ ਪ੍ਰਧਾਨ ਬਲਜੀਤ ਸਿੰਘ ਬਲਾਕ ਆਗੂ ਭਜਨ ਸਿੰਘ, ਦੇਵ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ, ਜੱਗਰ ਸਿੰਘ, ਭੋਲਾ ਸਿੰਘ, ਵਿੱਕੀ ਸਿੰਘ ਆਦਿ ਸਮੇਤ ਇਕਾਈ ਦੇ ਆਗੂ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news