August 26, 2026 7:40 pm

ਕਿਲਾ ਮਾਰਕੀਟ ਵਿਖੇ ਵਾਪਰੀ ਘਟਨਾ ਦੀ ਜਾਂਚ ਮਹਿਲਾ ਐਸ.ਆਈ ਵੱਲੋਂ ਡੀ.ਐਸ.ਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਹੋਵੇਗੀ: ਐਸ.ਐਸ.ਪੀ ਸੁਰੇਂਦਰ ਲਾਂਬਾ

Share:

ਦਲਜੀਤ ਕੌਰ/ਸੰਗਰੂਰ, 13 ਅਪ੍ਰੈਲ, 2023: ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਪੁਲਿਸ ਲਾਈਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਲਾ ਮਾਰਕੀਟ ਸੰਗਰੂਰ ਵਿਖੇ ਦੋ ਦਿਨ ਪਹਿਲਾਂ ਵਾਪਰੀ ਘਟਨਾ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਜ਼ੁਬਾਨੀ ਤਕਰਾਰ ਅਤੇ ਉਸ ਤੋਂ ਬਾਅਦ ਹੋਏ ਝਗੜੇ ਦੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਮਹਿਲਾ ਐਸ.ਆਈ ਵੱਲੋਂ ਡੀ.ਐਸ.ਪੀ ਰੈਂਕ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੌਰਾਨ ਪੀੜਤ ਐਨ.ਆਰ.ਆਈ ਮਹਿਲਾ ਦੇ ਬਿਆਨ ਦੇ ਆਧਾਰ ’ਤੇ ਦੂਜੀ ਧਿਰ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵੱਲੋਂ ਮਾਰਕੀਟ ਵਿਖੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਜਾਂ ਹੋਰ ਵੀਡੀਓ ਫੁਟੇਜ ਅਤੇ ਮੌਕੇ ਦੇ ਗਵਾਹਾਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਵਿਸ਼ਵਾਸ ਦਿਵਾਇਆ ਕਿ ਮੈਰਿਟ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਦੇ ਹੋਏ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
seculartvindia
Author: seculartvindia

Leave a Comment

Voting poll

[democracy id="1"]

latest news