April 10, 2026 10:10 pm

ਕਿਸਾਨ ਮੋਰਚੇ ਵੱਲੋਂ ਮਸਤੂਆਣਾ ਸਾਹਿਬ ‘ਚ ਮੈਡੀਕਲ ਕਾਲਜ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਲਈ ਵਿਉਂਤਬੰਦੀ 

Share:

ਦਲਜੀਤ ਕੌਰ/ਸੰਗਰੂਰ, 1 ਮਈ, 2023: ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਬੀਕੇਯੂ ਡਕੌਂਦਾ (ਬੁਰਜਗਿੱਲ)‌‌ ਦੇ ਜਿਲ੍ਹਾ ਆਗੂ ਕੁਲਦੀਪ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਕਿਰਨਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਦੀ ਜਾਇਦਾਦ ਬਾਰੇ ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਮੁੱਖ ਮੰਤਰੀ ਵੱਲੋਂ ਇਥੇ 25 ਏਕੜ ਜ਼ਮੀਨ ਤੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਇਹ ਵਿਵਾਦ ਹੋਰ ਭਖ਼ਿਆ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਪ੍ਰਬੰਧਕੀ ਕਮੇਟੀ ਵੀ ਵਿਵਾਦ ਵਿੱਚ ਸ਼ਾਮਲ ਹੋ ਗਈ ਪਰ ਇਸ ਵਿਵਾਦ ਕਾਰਨ ਇਹ ਮਹੱਤਵਪੂਰਨ ਸੰਸਥਾ ਮੈਡੀਕਲ ਕਾਲਜ ਦੀ ਉਸਾਰੀ ਤੇ ਰੋਕ ਲੱਗਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਨਿਰਾਸ਼ਾ ਫੈਲ ਗਈ ਅਤੇ ਇਸ ਕਾਲਜ ਦੀ ਜਗ੍ਹਾ ਬਦਲਣ ਬਾਰੇ ਚਰਚਾ ਚੱਲਣ ਲੱਗੀ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਲਾਕੇ ਦੀ ਬਿਹਤਰੀ ਲਈ ਪਹਿਲ-ਕਦਮੀ ਕਰਦਿਆਂ ਫੈਸਲਾ ਕਰਕੇ ਇਸ ਵਿਵਾਦ ਨੂੰ ਹੱਲ ਕਰਨ ਲਈ ਯਤਨ ਅਰੰਭ ਕੀਤੇ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨੋਂ ਧਿਰਾਂ ਨਾਲ ਵੱਖ ਵੱਖ ਸਮੇਂ ਤੇ ਮੀਟਿੰਗਾਂ ਕਰਕੇ ਉਨ੍ਹਾਂ ਨੂੰ 25 ਏਕੜ ਜ਼ਮੀਨ ਨੂੰ ਵਿਵਾਦ ਤੋਂ ਬਾਹਰ ਰੱਖਣ ਸਬੰਧੀ ਸਹਿਮਤ ਕਰਕੇ 21 ਫਰਵਰੀ 2023 ਨੂੰ ਆਮ ਸਹਿਮਤੀ ਵਾਲਾ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿੱਤਾ ਗਿਆ। ਜਿਸ ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਸਥਾਨਕ ਨੁਮਾਇੰਦੇ, ਗੁਰਦੁਆਰਾ ਅੰਗੀਠਾ ਸਾਹਿਬ ਪ੍ਰਬੰਧਕੀ ਕਮੇਟੀ, ਅਤੇ ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਤੋਂ ਬਿਨਾਂ ਕਿਸਾਨ ਆਗੂਆਂ ਦੇ ਦਸਤਖ਼ਤ ਹੋਏ। ਉਸ ਤੋਂ ਬਾਅਦ ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ 27 ਮਾਰਚ ਨੂੰ ਆਪਣਾ ਸਹਿਮਤੀ ਪੱਤਰ ਭੇਜਿਆ ਜਿਸ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਟਰੱਸਟ ਅਤੇ ਸੰਯੁਕਤ ਮੋਰਚੇ ਦੇ ਨੁਮਾਇੰਦਿਆਂ ਨੇ ਮਿਲਕੇ ਕਾਰਵਾਈ ਕਰਨ ਦੀ ਮੰਗ ਕੀਤੀ। ਲਗਾਤਾਰ ਮੀਟਿੰਗਾਂ ਦੇ ਕਈ ਦੌਰ ਚੱਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣੀ ਸਹਿਮਤੀ ਦਿੱਤੀ ਅਤੇ 25 ਏਕੜ ਜ਼ਮੀਨ ਮੈਡੀਕਲ ਕਾਲਜ ਲਈ ਦੇਣ ਸਬੰਧੀ 10 ਅਪ੍ਰੈਲ ਨੂੰ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਮਤਾ ਪਾਇਆ ਗਿਆ ਅਤੇ ਉਹਨਾਂ ਦੇ ਆਦੇਸ਼ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਲਖਬੀਰ ਸਿੰਘ ਨੇ ਆਪਣੇ ਦਸਤਖਤਾਂ ਹੇਠ 28 ਅਪ੍ਰੈਲ ਨੂੰ ਸੰਯੁਕਤ ਮੋਰਚੇ ਨੂੰ ਸਹਿਮਤੀ ਪੱਤਰ ਦਿੱਤਾ। ਹੁਣ ਤੱਕ ਦੀ ਕਾਰਵਾਈ ਨੂੰ ਮਾਣਯੋਗ ਹਾਈ ਕੋਰਟ ਵਿੱਚ ਅਮਲੀ ਜਾਮਾ ਪਹਿਨਾ ਕੇ ਹਾਈ ਕੋਰਟ ਵਿੱਚ ਲੱਗੀ ਸਟੇਅ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦੇ ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਨਾਲ ਤਾਲਮੇਲ ਕਰਕੇ ਪੈਰਵਾਈ ਕਰਨਗੇ ਤਾਂ ਜੋ ਅਗਲੀ ਪੇਸ਼ੀ ਤੋਂ ਪਹਿਲਾਂ ਪਹਿਲਾਂ ਸਟੇਅ ਵਾਪਸ ਲੈਣ ਲਈ ਪਟੀਸ਼ਨ ਹਾਈ ਕੋਰਟ ਵਿਚ ਦਾਖਲ ਹੋ ਸਕੇ। ਅੱਜ ਦੀ ਮੀਟਿੰਗ ਵਿੱਚ ਵਕੀਲਾਂ ਨਾਲ ਤਾਲਮੇਲ ਕਰਨ ਲਈ ਆਗੂਆਂ ਦੀ ਡਿਊਟੀ ਲਗਾਈ ਗਈ ਅਤੇ ਆਗੂਆਂ ਨੇ ਦੱਸਿਆ ਕਿ ਜੇਕਰ ਹੁਣ ਵੀ ਕਿਸੇ ਧਿਰ ਨੇ ਅੜਿੱਕਾ ਲਗਾਇਆ ਤਾਂ ਇਲਾਕੇ ਦੇ ਲੋਕ ਸੰਘਰਸ਼ ਲਈ ਪੂਰੀ ਤਰ੍ਹਾਂ ਤਿਆਰ ਹਨ ਉਸੇ ਸਮੇਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ, ਬੀਕੇਯੂ ਡਕੌਂਦਾ (ਧਨੇਰ )ਦੇ ਆਗੂ ਜਗਤਾਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਹਾਜਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news