ਨਵੀਂ ਦਿੱਲੀ, 13 ਜੂਨ//ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1,563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਐੱਨਟੀਏ ਦਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਜਿਨ੍ਹਾਂ 1,563 ਵਿਦਿਆਰਥੀਆਂ ਨੂੰ ਗ੍ਰੇਸ ਅੰਕ ਦਿੱਤੇ ਗਏ ਸਨ, ਉਨ੍ਹਾਂ ਨੂੰ 23 ਜੂਨ ਨੂੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।ਇਸ ਦੌਰਾਨ ਕੇਂਦਰ ਨੇ ਦੱਸਿਆ ਕਿ ਮੁੜ ਪ੍ਰੀਖਿਆ ਦਾ ਨਤੀਜਾ 30 ਜੂਨ ਨੂੰ ਆਵੇਗਾ। ਐੱਮਬੀਬੀਐੱਸ, ਬੀਡੀਐਸ ਅਤੇ ਹੋਰ ਕੋਰਸਾਂ ਵਿੱਚ ਦਾਖ਼ਲੇ ਲਈ ਕਾਉਂਸਲਿੰਗ 6 ਜੁਲਾਈ ਤੋਂ ਸ਼ੁਰੂ ਹੋਵੇਗੀ। ਦੂਜੇ ਪਾਸੇ ਅਦਾਲਤ ਨੇ ਕਿਹਾ ਕਿ ਪ੍ਰੀਖਿਆ ਵਿੱਚ ਧਾਂਦਲੀ ਦੇ ਦੋਸ਼ਾਂ ਦੇ ਮੱਦੇਨਜ਼ਰ ਇਸ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਸਮੇਤ ਸਾਰੀਆਂ ਪਟੀਸ਼ਨਾਂ ਦੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।