ਕੇਂਦਰ ਸਰਕਾਰ ਵੋਟ ਦੇਣ ਦਾ ਅਧਿਕਾਰ ਖੋਹ ਰਹੀ ਹੈ: ਸ੍ਰੀ ਖੜਗੇ ਨੇ ਦੋਸ਼ ਲਾਇਆ

ਇੰਡੀਆ ਗਠਜੋੜ ਨੇ ਦੋ ਦਿਨਾਂ ਦੇ ਮਾਰਚ, ਧਰਨਿਆਂ ਅਤੇ ਆਗੂਆਂ ਦੀਆਂ ਨਜ਼ਰਬੰਦੀਆਂ ਤੋਂ ਬਾਅਦ ਅੱਜ ਮੁੜ ਕੌਮੀ ਰਾਜਧਾਨੀ ਵਿੱਚ ਰੋਸ ਪ੍ਰਗਟਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਦੁਪਹਿਰ ਦੇ ਖਾਣੇ ਦੀ ਮੀਟਿੰਗ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਜਘਾਟ ਪੁੱਜੇ। ਸ੍ਰੀ ਖੜਗੇ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੋਟ ਦੇਣ ਦਾ ਅਧਿਕਾਰ ਖੋਹ ਰਹੀ ਹੈ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕਨਾਟ ਪਲੇਸ ਪਹੁੰਚੇ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮੀਟਿੰਗ ਕੀਤੀ। ਰਾਸ਼ਟਰੀ ਜਨਤਾ ਦਲ ਦੇ ਸੁਧਾਰ ਸਿੰਘ, ਸਮਾਜਵਾਦੀ ਪਾਰਟੀ ਦੇ ਆਗੂ ਰਾਜੀਵ ਰਾਏ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਇੰਡੀਆ ਗੱਠਜੋੜ ਦੀਆਂ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

ਇਹ ਕਾਰਵਾਈ ਅਜਿਹੇ ਸਮੇਂ ਹੋਈ ਜਦੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਵਿਰੋਧੀ ਧਿਰ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਤਹਿਤ ਬੇਨਿਯਮੀਆਂ ਅਤੇ ਵੋਟਾਂ ਦੀ ‘ਚੋਰੀ’ ਦੇ ਆਪਣੇ ਦੋਸ਼ਾਂ ਨੂੰ ਲੈ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ।

seculartvindia
Author: seculartvindia

Leave a Comment