August 26, 2026 10:23 pm

ਕੈਨੇਡਾ ਦੇ ਸ਼ਹਿਰ ਸਰੀ ਵਿੱਚ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ

Share:

ਬਰੈਂਪਟਨ, 19 ਜੂਨ (ਰਾਜ ਗੋਗਨਾ)- ਕੈਨੇਡਾ ਸਥਿੱਤ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਪੰਜਾਬੀਆਂ  ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।ਉਹ ਸਰੀ ਕੈਨੇਡਾ  ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਵੀ ਸਨ।ਹਰਦੀਪ ਸਿੰਘ ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਵੀ ਜੁੜਿਆ ਹੋਇਆ ਸੀ, ਜਿਸ ਉੱਤੇ ਭਾਰਤ ਵਿੱਚ ਪਾਬੰਦੀ ਸੀ। ਉਸ ਵੱਲੋ ਕੈਨੇਡਾ ਦੇ  ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨੀ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪਹਿਲਾਂ ਨਿੱਝਰ ਦੇ ਖਿਲਾਫ ਕਥਿਤ ਤੌਰ ‘ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਚਾਰਜਸ਼ੀਟ ਵੀ ਦਾਇਰ ਕੀਤੀ ਸੀ।ਅਤੇ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਨਿੱਝਰ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਸੀ।ਨਿੱਝਰ ਦਾ ਪੰਜਾਬ ਤੋ ਪਿਛੋਕੜ  ਜਿਲ੍ਹਾ ਜਲੰਧਰ ਤਹਿਸੀਲ ਫਿਲੌਰ ਦੇ ਪਿੰਡ ਭਰਸਿੰਘਪੁਰਾ ਦੇ ਨਾਲ ਸੀ।
ਹਰਦੀਪ ਸਿੰਘ ਨਿੱਝਰ ਦੀ ਫੋਟੋ

seculartvindia
Author: seculartvindia

Leave a Comment

Voting poll

[democracy id="1"]

latest news