September 22, 2026 2:19 pm

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੇ ਸਨਮਾਨ ਸਮਾਰੋਹ ਮੌਕੇ ਸ਼ਿਰਕਤ 

Share:

ਦਲਜੀਤ ਕੌਰ/ਸੰਗਰੂਰ, 27 ਮਈ, 2023: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਅੱਜ ਪੰਜਾਬ ਇਨਫੋਟੈੱਕ ਦੇ ਨਵ ਨਿਯੁਕਤ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੇ ਸਨਮਾਨ ’ਚ ਆਯੋਜਿਤ ਸਮਾਰੋਹ ਦੌਰਾਨ ਵਿਸ਼ੇਸ ਤੌਰ’ਤੇ ਸ਼ਿਰਕਤ ਕੀਤੀ। ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਸਰਦਾਰਨੀ ਹਰਪਾਲ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਧਾਇਕ ਅਤੇ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਸ਼ਾਮਿਲ ਹੋਏ।
ਤਾਲਮੇਲ ਸੁਸਾਇਟੀ ਸੰਗਰੂਰ ਵੱਲੋਂ ਕਰਵਾਏ ਇਸ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਅਣਥੱਕ ਮਿਹਨਤ ਕੀਤੀ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਅਤੇ ਯੋਗਤਾ ਦੇ ਆਧਾਰ ‘ਤੇ ਹੀ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਪੰਜਾਬ ਇਨਫੋਟੈਕ ਦਾ ਚੇਅਰਮੈਨ ਲਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਤਰੱਕੀ ਦੀਆਂ ਬਰੂਹਾਂ ਤੇ ਖੜ੍ਹਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬ ਦੀ ਤਰੱਕੀ ਨੂੰ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਦੇ ਵਿਦੇਸ਼ਾਂ ’ਚ ਜਾਣ ਦੇ ਰੁਝਾਨ ਨੂੰ ਵੀ ਠੱਲ੍ਹ ਪੈਂਦੀ ਨਜ਼ਰ ਆ ਰਹੀ ਹੈ।
ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ: ਮਿੰਕੂ ਜਵੰਧਾ ਦੇ ਪਿਤਾ ਸਵ: ਹਾਕਮ ਸਿੰਘ ਜਵੰਧਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਲੱਖਾਂ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇ ਕੇ ਨੌਕਰੀਆ ਦੇ ਕਾਬਲ ਬਣਾਇਆ ਹੈ ਤੇ ਹੁਣ ਡਾ: ਮਿੰਕੂ ਜਵੰਧਾ ਵੱਲੋਂ ਉਸੇ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸਨਮਾਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਡਾ: ਜਵੰਧਾ ਸਮਾਜ ਸੇਵੀ ਕੰਮਾਂ ਵਿੱਚ ਵੀ ਜੁੜੇ ਹੋਏ ਹਨ ਅਤੇ ਅਸਲ ਵਿੱਚ ਮਾਨਵਤਾ ਦੀ ਭਲਾਈ ਕਰਦੇ ਹਨ।
ਇਸ ਮੌਕੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਡਾ: ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਵਿੱਚ ਆਪਣਾ ਸੌ ਫੀਸਦੀ ਯੋਗਦਾਨ ਪਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਨਮਾਨ ਕਰਨ ਵਾਲੀਆਂ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ, ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੋਂ ਇਲਾਵਾ ਸੰਗਰੂਰ ਦੀਆਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ’ਚ ਮੌਜ਼ੂਦ ਸਨ।ਅੰਤ ਵਿੱਚ ਤਾਲਮੇਲ ਸੁਸਾਇਟੀ ਸੰਗਰੂਰ ਦੇ ਪ੍ਰਧਾਨ ਸਵਾਮੀ ਰਾਵਿੰਦਰ ਗੁਪਤਾ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਸਟੇਜ ਦੀ ਕਾਰਵਾਈ ਪਾਲੀ ਰਾਮ ਬਾਂਸਲ ਨੇ ਨਿਭਾਈ।
seculartvindia
Author: seculartvindia

Leave a Comment

Voting poll

[democracy id="1"]

latest news