ਨਵੀਂ ਦਿੱਲੀ/ਜੰਮੂ, 8 ਨਵੰਬਰ/ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮਨੁੱਖੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਦੇਸ਼ ਵਿਆਪੀ ਛਾਪੇਮਾਰੀ ਕੀਤੀ ਅਤੇ ਜੰਮੂ ਵਿਚ ਮਿਆਂਮਾਰ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ। ਅੱਠ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਾਰੇ ਜਾ ਰਹੇ ਛਾਪੇ ਮਨੁੱਖੀ ਤਸਕਰੀ ਦੇ ਮਾਮਲਿਆਂ ਨਾਲ ਸਬੰਧਤ ਹਨ। ਇਹ ਛਾਪੇ ਤ੍ਰਿਪੁਰਾ, ਅਸਾਮ, ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ, ਤਿਲੰਗਾਨਾ, ਹਰਿਆਣਾ, ਰਾਜਸਥਾਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਵਿੱਚ ਮਾਰੇ ਗਏ। ਮਿਆਂਮਾਰ ਤੋਂ ਆਏ ਰੋਹਿੰਗੀਆ ਮੁਸਲਮਾਨ ਨੂੰ ਜੰਮੂ ਕਸ਼ਮੀਰ ’ਚ ਛਾਪੇ ਦੌਰਾਨ ਕਾਬੂ ਕੀਤਾ ਗਿਆ।
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮਨੁੱਖੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਦੇਸ਼ ਵਿਆਪੀ ਛਾਪੇਮਾਰੀ ਕੀਤੀ
Share:
Voting poll
What does "money" mean to you?