April 10, 2026 5:39 pm

ਕੌਮੀ ਲੋਕ ਅਦਾਲਤ 13 ਮਈ ਨੂੰ ਲੱਗੇਗੀ: ਜ਼ਿਲ੍ਹਾ ਅਤੇ ਸੈਸ਼ਨ ਜੱਜ

Share:

ਦਲਜੀਤ ਕੌਰ/ਸੰਗਰੂਰ, 6 ਮਈ, 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 13 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਜਿੰਦਰ ਸਿੰਘ ਰਾਏ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਝਗੜਿਆਂ ਦਾ ਨਿਪਟਾਰਾ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜਗਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ 13 ਮਈ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈੱਡ ਕੁਆਟਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।
ਇਸ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਵੱਲੋਂ ਵੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦੇ ਫੈਸਲੇ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਇਸ ਲਈ ਲੋੜਵੰਦ ਲੋਕਾਂ ਨੂੰ ਇਸਦਾ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news