February 4, 2026 5:15 pm

ਕੱਟੜਪੰਥੀ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅਸਾਮ ਵਿਚਲੀ ਡਿਬਰੂਗੜ੍ਹ ਜੇਲ੍ਹ ਭੇਜਿਆ

Share:

ਅੰਮ੍ਰਿਤਸਰ, 11 ਅਪਰੈਲ/ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ‘ਚ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਅੱਜ ਪਪਲਪ੍ਰੀਤ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਈ ਸ਼ਹਿਰ ਤੋਂ ਰਵਾਨਾ ਹੋਈ। ਉਨ੍ਹਾਂ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news