August 26, 2026 1:54 pm

ਖਾਧ ਪਦਾਰਥਾਂ ਦੇ ਨਮੂਨੇ ਲੈ ਕੇ ਮੌਕੇ ‘ਤੇ ਹੀ ਦਿੱਤੀ ਜਾ ਰਹੀ ਰਿਪੋਰਟਃ ਸਿਵਲ ਸਰਜਨ .

Share:

ਦਲਜੀਤ ਕੌਰ/ਸੰਗਰੂਰ, 8 ਮਈ, 2023: ‘ਈਟ ਰਾਈਟ ਇੰਡੀਆ’ ਮੁਹਿੰਮ ਤਹਿਤ ਫੂਡ ਸੇਫਟੀ ਆਨ ਵ੍ਹੀਲ ਵੈਨ ਅੱਜ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੇ ਨਮੂਨੇ ਲੈ ਕੇ ਜਾਂਚ ਕਰਨ ਉਪਰੰਤ ਮੌਕੇ ‘ਤੇ ਹੀ ਇਸ ਦੀ ਰਿਪੋਰਟ ਦੇ ਦੇਵੇਗੀ। ਇਸ ਤੋਂ ਇਲਾਵਾ ਇਹ ਵੈਨ ਲ਼ੋਕਾਂ ਨੂੰ ਪੌਸ਼ਟਿਕ ਖਾਣਾ ਖਾਣ ਲਈ ਜਾਗਰੂਕ ਵੀ ਕਰੇਗੀ।
ਉਨ੍ਹਾਂ ਕਿਹਾ ਕਿ ਫੂਡ ਟੈਸਟਿੰਗ ਵੈਨ ਦਾ ਜ਼ਿਲ੍ਹੇ ਵਿੱਚ ਆਉਣ ਦਾ ਮੰਤਵ ਆਮ ਨਾਗਰਿਕਾਂ ਵਿੱਚ ਖਾਣ ਪੀਣ ਦੀਆਂ ਵਸਤੂਆਂ ਦੀ ਜਾਂਚ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਫੂਡ ਟੈਸਟਿੰਗ ਵੈਨ ਨਾਲ ਮੌਕੇ ‘ਤੇ ਹੀ ਖਾਧ ਪਦਾਰਥਾਂ ਦੀ ਸੈਂਪਲ ਟੈਸਟਿੰਗ ਕੀਤੀ ਜਾਂਦੀ ਹੈ ਤੇ ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਉਹ ਦੁੱਧ, ਤੇਲ, ਘਿਓ ਆਦਿ ਦੀ ਜਾਂਚ ਇਸ ਵੈਨ ਤੋਂ ਕਰਵਾ ਸਕਦੇ ਹਨ।
ਉਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ ਨੇ ਕਿਹਾ ਕਿ ਤੰਦਰੁਸਤ ਸਿਹਤ ਲਈ ਚੰਗਾ ਭੋਜਣ ਖਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਲਈ ਐਫ.ਐਸ.ਐਸ.ਏ.ਆਈ. ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ ਤੇ ਕਿਸੇ ਵੀ ਕੀਮਤ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਸਰੋਜ ਰਾਣੀ, ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ ਤੇ ਗੌਰਵ ਹਾਜ਼ਰ ਸਨ।
seculartvindia
Author: seculartvindia

Leave a Comment

Voting poll

[democracy id="1"]

latest news