
ਹੁਸ਼ਿਆਰਪੁਰ 30 ਅਪ੍ਰੈਲ (ਤਰਸੇਮ ਦੀਵਾਨਾ) ਫਿੱਟ ਬਾਈਕਰ ਕਲੱਬ ਵੱਲੋਂ ਪ੍ਰਧਾਨ ਸ. ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਬੂਲਾਵਾੜੀ ਸਥਿਤ ਸੱਚਦੇਵਾ ਸਟਾਕਸ ਦੇ ਮੁੱਖ ਦਫਤਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਪੁੱਜੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੂਨਦਾਨ ਮਹਾਨਦਾਨ ਹੈ ਅਤੇ ਤੁਹਾਡੇ ਵੱਲੋਂ ਦਾਨ ਕੀਤੀ ਗਈ ਖੂਨ ਦੀ ਇੱਕ-ਇੱਕ ਬੂੰਦ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਦੇ ਕੰਮ ਆਉਦੀ ਹੈ। ਉਨ੍ਹਾਂ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਸਮੇਂ-ਸਮੇਂ ’ਤੇ ਸਮਾਜਸੇਵਾ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਸ਼ਲਾਘਾਯੋਗ ਹੈ ਜਿਸ ਲਈ ਕਲੱਬ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਦੱਸਿਆ ਕਿ ਕੈਂਪ ਦੌਰਾਨ ਹੁਸ਼ਿਆਰਪੁਰ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੇ ਪਹੁੰਚ ਕੇ ਖੂਨਦਾਨ ਕੀਤਾ ਹੈ ਜਿਸ ਬਦੌਲਤ 87 ਯੂਨਿਟ ਖੂਨ ਇਕੱਤਰ ਕੀਤਾ ਗਿਆ ਹੈ ਅਤੇ ਹੁਣ ਆਈ.ਐੱਮ.ਏ.ਬਲੱਡ ਬੈਂਕ ਹੁਸ਼ਿਆਰਪੁਰ ਵੱਲੋਂ ਇਸ ਨੂੰ ਜਰੂਰਤਮੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲੱਬ ਦੇ ਮੈਂਬਰਾਂ ਨੇ ਜਿੱਥੇ ਵੱਧ ਚੜ੍ਹ ਕੇ ਖੂਨਦਾਨ ਕੀਤਾ ਉੱਥੇ ਹੀ ਸ਼ਿਵਾਲਿਕ ਹਾਈਕ ਐਂਡ ਟਰੈਕ ਕਲੱਬ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁੱਜ ਕੇ ਪੂਰਾ ਸਹਿਯੋਗ ਦਿੱਤਾ ਹੈ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਕੇਸ਼ਵ ਕੁਮਾਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਤਾਂ ਜੋ ਸਮਾਜ ਦੇ ਜਰੂਰਤਮੰਦ ਵਰਗ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਮੇਅਰ ਸੁਰਿੰਦਰ ਸ਼ਿੰਦਾ, ਉੱਤਮ ਸਿੰਘ ਸਾਬੀ, ਗੁਰਮੇਲ ਸਿੰਘ, ਤਰਲੋਚਨ ਸਿੰਘ, ਜਸਮੀਤ ਬੱਬਰ, ਸੰਦੀਪ ਸੂਦ, ਅਮਰਿੰਦਰ ਸੈਣੀ, ਗੁਰਵਿੰਦਰ ਸਿੰਘ, ਦੌਲਤ ਸਿੰਘ, ਸੌਰਵ ਸ਼ਰਮਾ, ਸੰਜੀਵ ਸੋਹਲ, ਅਮਨਦੀਪ ਕੌਰ, ਸ਼ਿਵਾਂਜਲੀ ਸ਼ਰਮਾ, ਪੁਸ਼ਪਿੰਦਰ ਕੌਰ, ਬਲਵੀਰ ਕੌਰ, ਸਿਮਰਨ, ਪ੍ਰਵੀਨ ਕੁਮਾਰੀ, ਚਰਨਜੀਤ ਕੌਰ, ਹਰਕ੍ਰਿਸ਼ਨ ਕਜਲਾ, ਸੰਦੀਪ ਲੋਈ, ਬਲਵਿੰਦਰ ਰਾਣਾ, ਅਮਿਤ ਨਾਗੀ ਆਦਿ ਵੀ ਮੌਜੂਦ ਸਨ।
ਕੈਪਸ਼ਨ-ਖੂਨਦਾਨ ਕੈਂਪ ਦੀ ਸ਼ੁਰੂਆਤ ਸਮੇਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਅਤੇ ਹੋਰ ਮੋਹਤਵਰ।