August 24, 2026 5:49 am

ਖੜਗੇ ਨੇ ਪਹਿਲਗਾਮ ਹਮਲੇ ’ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

Share:

ਨਵੀਂ ਦਿੱਲੀ, 29 ਅਪਰੈਲ//ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਹਿਲਗਾਮ ਅਤਿਵਾਦੀ ਹਮਲੇ ’ਤੇ ਚਰਚਾ ਕਰਨ ਅਤੇ ਸਮੂਹਿਕ ਦ੍ਰਿੜਤਾ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਹੋਏ ਭਿਆਨਕ ਹਮਲੇ ਦੇ ਮੱਦੇਨਜ਼ਰ ਕਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਅਜਿਹੀ ਹੀ ਮੰਗ ਕੀਤੀ ਹੈ।

ਉਧਰ ਭਾਰਤ ਨੇ ਇਸ ਭਿਆਨਕ ਘਟਨਾ ਨਾਲ ਸਰਹੱਦ ਪਾਰ ਸਬੰਧਾਂ ਦਾ ਹਵਾਲਾ ਦਿੱਤਾ ਹੈ ਅਤੇ ਹਮਲੇ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਖੜਗੇ ਨੇ ਕਿਹਾ, “ਇਸ ਸਮੇਂ, ਜਦੋਂ ਏਕਤਾ ਅਹਿਮ ਹੈ, ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਣਾ ਜ਼ਰੂਰੀ ਹੈ।” ਉਨ੍ਹਾਂ ਕਿਹਾ, “ਇਹ 22 ਅਪ੍ਰੈਲ ਨੂੰ ਪਹਿਲਗਾਮ ਵਿਚ ਮਾਸੂਮ ਨਾਗਰਿਕਾਂ ’ਤੇ ਹੋਏ ਜ਼ਾਲਮ ਅਤਿਵਾਦੀ ਹਮਲੇ ਨਾਲ ਨਜਿੱਠਣ ਲਈ ਸਾਡੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਦਾ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਹੋਵੇਗਾ। ਸਾਨੂੰ ਉਮੀਦ ਹੈ ਕਿ ਸੈਸ਼ਨ ਉਸੇ ਅਨੁਸਾਰ ਬੁਲਾਇਆ ਜਾਵੇਗਾ।’’

seculartvindia
Author: seculartvindia

Leave a Comment

Voting poll

[democracy id="1"]

latest news