February 4, 2026 11:24 am

ਗਹਿਲੋਤ-ਪਾਇਲਟ ਵਿਵਾਦ ਸੁਲਝਾਉਣ ਲੲੀ ਕਾਂਗਰਸ ਹਾੲੀ ਕਮਾਨ ਨੇ ਰਾਜਸਥਾਨ ਆਗੂਆਂ ਨਾਲ ਮੀਟਿੰਗ ਕੀਤੀ

Share:

ਨਵੀਂ ਦਿੱਲੀ, 6 ਜੁਲਾਈ/ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰਣਨੀਤੀ ਬਣਾਉਣ ਲਈ ਅੱਜ ਪਾਰਟੀ ਦੀ ਸੂਬਾ ਇਕਾਈ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਇਲਟ, ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਰੰਧਾਵਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਅਤੇ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਮੁੱਖ ਮੰਤਰੀ ਗਹਿਲੋਤ ਲੱਤ ਦੀ ਸੱਟ ਕਾਰਨ ਜੈਪੁਰ ਤੋਂ ਹੀ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news