February 23, 2026 1:12 am

ਗੁਜਰਾਤ: ਹੜ੍ਹ ਪ੍ਰਭਾਵਿਤ ਜੂਨਾਗੜ੍ਹ ਜ਼ਿਲ੍ਹੇ ’ਚ ਤਿੰਨ ਹਜ਼ਾਰ ਲੋਕਾਂ ਨੂੰ ਕੱਢਿਆ

Share:

ਅਹਿਮਦਾਬਾਦ, 23 ਜੁਲਾਈ/ਜ਼ੋਰਦਾਰ ਮੀਂਹ ਤੋਂ ਇੱਕ ਦਿਨ ਬਾਅਦ ਅੱਜ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਹੜ੍ਹ ਦਾ ਪਾਣੀ ਘਟ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਸਾਰਾ ਧਿਆਨ ਆਮ ਸਥਿਤੀ ਬਹਾਲ ਕਰਨ ’ਤੇ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਪਗ 3000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਮੌਸਮ ਵਿਭਾਗ ਨੇ ਅੱਜ ਗੁਜਰਾਤ ਲਈ ‘ਓਰੇਂਜ’ ਅਲਰਟ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ 24 ਜੁਲਾਈ ਤੱਕ ਦਰਮਿਆਨੇ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਪੇਸ਼ੀਨਗੋਈ ਕੀਤੀ ਗਈ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੇਵਭੂਮੀ ਦੁਆਰਕਾ, ਰਾਜਕੋਟ, ਭਾਵਨਗਰ ਅਤੇ ਵਲਸਾਦ ਜ਼ਿਲ੍ਹਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਛੇ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਜੂਨਾਗੜ੍ਹ ਵਿੱਚ 241 ਐੱਮਐੱਮ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਭਰ ਗਿਆ, ਕਾਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਅਚਾਨਕ ਆਏ ਹੜ੍ਹ ਵਿੱਚ ਪਸ਼ੂ ਵਹਿ ਗਏ ਹਨ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news