December 24, 2024 12:17 am

ਗੁ. ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਰਤਨ ਸਮਾਗਮ ਆਯੋਜਿਤ

Share:

ਲੁਧਿਆਣਾ,27 ਸਤੰਬਰ (SECULAR PUNJAB)   ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਦਸ਼ਮੇਸ਼ ਪਿਤਾ  ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ  ਆਯੋਜਿਤ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ
ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ  ਸੱਚਖੰਡ ਸ਼੍ਰੀ ਦਰਬਾਰ ਸਾਹਿਬ (ਸ਼੍ਰੀ ਅੰਮ੍ਰਿਤਸਰ ਸਾਹਿਬ) ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ  ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ  ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਭਾਈ ਪਲਵਿੰਦਰ ਸਿੰਘ ਜੀ ਦੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ  ,ਗੁਰਬਚਨ ਸਿੰਘ,ਹਰਪ੍ਰੀਤ ਸਿੰਘ ਨੀਟਾ, ਸ.ਪ੍ਰੇਮ ਸਿੰਘ ,ਅਵਤਾਰ ਸਿੰਘ ਮਿੱਡਾ ,  ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਹਰਮੀਤ ਸਿੰਘ ਡੰਗ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ, ਵਿਸ਼ੇਸ਼ ਤੋਂਰ ਤੇ ਹਾਜਰ ਸਨ ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news