ਨਵੀਂ ਦਿੱਲੀ, 17 ਮਾਰਚ/ਸੁਪਰੀਮ ਕੋਰਟ ਨੇ ਅੱਜ ਕਿਹਾ ਕਿ 2002 ਦੇ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਈ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਅਤੇ ਗੁਜਰਾਤ ਸਰਕਾਰ ਦੀ ਅਪੀਲ ’ਤੇ ਉਸ ਵੱਲੋਂ 24 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਦੇ ਬੈਂਚ ਨੇ ਇਸ ਦੌਰਾਨ ਗੁਜਰਾਤ ਸਰਕਾਰ ਤੇ ਦੋਸ਼ੀਆਂ ਦੇ ਵਕੀਲਾਂ ਨੂੰ ਸਾਂਝੇ ਚਾਰਟ ਦੀ ਇੱਕ ਸਾਫਟ ਕਾਪੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਉਨ੍ਹਾਂ ਨੂੰ ਸੁਣਾਈਆਂ ਗਈਆਂ ਅਸਲ ਸਜ਼ਾਵਾਂ ਅਤੇ ਹੁਣ ਤੱਕ ਦੇ ਜੇਲ੍ਹ ਵਿੱਚ ਬਿਤਾਏ ਸਮੇਂ ਦੇ ਵੇਰਵੇ ਸ਼ਾਮਲ ਹੋਣ। –ਪੀਟੀਆਈ
ਗੋਧਰਾ 2002 ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਵਾਈ 24 ਨੂੰ
Share:
Voting poll
What does "money" mean to you?