
ਦਲਜੀਤ ਕੌਰ/ਚੰਡੀਗੜ੍ਹ, 9 ਜੂਨ, 2023: ਕੇਂਦਰ ਸਰਕਾਰ ਵੱਲੋਂ ਆਪਣੇ ਵਿਰੋਧੀਆਂ ਨੂੰ ਕੁਚਲਣ ਲਈ ਅਣ ਐਲਾਨੀ ਐਮਰਜੈਂਸੀ ਨੂੰ ਲਾਗੂ ਕਰਨ ਲਈ ਈ ਡੀ ਵਰਗੀਆਂ ਵੱਖ ਵੱਖ ਕੇਂਦਰੀ ਏਜੰਸੀਆਂ ਦੀ ਦੁਰਵਰਤੋੋਂ ਕਰਕੇ ਪੱਤਰਕਾਰਾਂ, ਬੁੱਧੀਜੀਵੀਆਂ, ਲੇਖਕਾਂ, ਖੋਜਕਾਰਾਂ ਕਿਸਾਨ ਮਜ਼ਦੂਰ ਵਿਦਿਆਰਥੀਆਂ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਲੋਕ ਪੱਖੀ ਕਾਰਕੁਨਾਂ ਦੀ ਆਵਾਜ਼ ਨੂੰ ਕੁਚਲਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਜਿਸ ਦੀ ਕੜੀ ਵਜੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਡਾਕਟਰ ਨਵਸ਼ਰਨ ਸਮੇਤ ਕਈ ਮਹਿਲਾ ਕਾਰਕੁੰਨਾਂ ਅਤੇ ਬੁੱਧੀਜੀਵੀਆਂ ਨੂੰ ਲਗਾਤਾਰ, ਵਾਰ-ਵਾਰ ਤੇ ਆਨੇ-ਬਹਾਨੇ ਤੰਗ ਕਰਨ ਦਾ ਵਿਰੋਧ ਕਰਨ ਲਈ ਅਤੇ ਔਰਤ ਪਹਿਲਵਾਨਾਂ ਦੇ ਹੱਕ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ੀਲ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਪ੍ਰਤੀਨਿਧੀ ਮੰਡਲ ਵੱਲੋਂ ਅੱਜ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ।
ਅੱਜ ਪ੍ਰੋਫੈਸਰ ਜਗਮੋਹਨ ਸਿੰਘ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਪੰਜਾਬ, ਨਾਮਵਰ ਕਵੀ ਸੁਰਜੀਤ ਪਾਤਰ, ਪ੍ਰੋ ਪਰਮਿੰਦਰ ਸਿੰਘ, ਸੁਰਿੰਦਰ ਕੁਮਾਰੀ ਕੋਛੜ, ਦੇਸ਼ ਭਗਤ ਯਾਦਗਾਰ ਕਮੇਟੀ ਤੋਂ ਇਲਾਵਾ 35 ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆਂ ਦੇ ਸੰਘਰਸਸ਼ੀਲ ਕਾਰਕੁੰਨਾਂ ਦੇ ਵਫ਼ਦ ਨੇ ਰਾਸ਼ਟਰਪਤੀ ਦੇ ਨਾਂ ਪੰਜਾਬ ਦੇ ਗਵਰਨਰ ਨੂੰ ਮੰਗ ਦਿੱਤਾ। ਇਸ ਪੱਤਰ ਵਿੱਚ ਮੰਗ ਕੀਤੀ ਗਈ ਕਿ ਉੱਘੇ ਖੋਜ਼ ਕਾਰਕੁੰਨ ਡਾ ਨਵਸ਼ਰਨ ਸਿੰਘ ਤੋਂ ਇਲਾਵਾ ਹੋਰ ਲੋਕ ਪੱਖੀ ਬੁੱਧੀਜੀਵੀ ਵਿਦਵਾਨ ਔਰਤਾਂ ਨੂੰ ਫਰਜੀ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ ਤਹਿਤ ਈ.ਡੀ ਵੱਲੋਂ ਪੁੱਛ-ਗਿੱਛ ਦੇ ਨਾਂ ਹੇਠ ਪ੍ਰੇਸ਼ਾਨ ਕਰਨ ਅਤੇ ਧਮਕਾਉਣ ਦੀਆਂ ਕਾਰਵਾਈਆ ਤੁਰੰਤ ਬੰਦ ਕੀਤੀਆ ਜਾਣ ਅਤੇ ਮਨੀ ਲਾਂਡਰਿੰਗ (PMLA) ਦੀ ਵਰਤੋ ਬੰਦ ਕਰਨ ਅਤੇ ਗਿਫ੍ਰਤਾਰ ਬੁੱਧੀਜੀਵੀ ਰਿਹਾ ਕਰਨ ਤੋਂ ਇਲਾਵਾ, ਯੂਏਪੀਏ ਸਮੇਤ ਸਾਰੇ ਕਾਲੇ ਕਾਨੂੰਨ ਬੰਦ ਰੱਦ ਕੀਤੇ ਜਾਣ, ਅਤੇ ਕੌਮਾਂਤਰੀ ਪੱਧਰ ਉੱਤੇ ਸਨਮਾਨਿਤ ਔਰਤ ਪਹਿਲਵਾਨਾ ਨਾਲ ਜਿਨਸੀ ਛੇੜਛਾੜ ਦੇ ਦੋਸ਼ੀ ਬ੍ਰਿਜ਼ਭੂਸ਼ਣ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੀੜਤ ਔਰਤ ਪਹਿਲਵਾਨਾਂ ਨੂੰ ਇਨਸਾਫ ਦਿੱਤਾ ਜਾਵੇ। ਇਸ ਦੌਰਾਨ ਪਹਿਲਵਾਨਾਂ ਦੇ ਧਰਨੇ ਵਿੱਚ ਆਗੂ ਭੂਮੀਕਾ ਨਿਭਾ ਰਹੀ ਕੌਮਾਂਤਰੀ ਪੱਧਰ ਦੀ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਿੱਤੇ ਗਏ ਬਿਆਨ ਕਿ “ਕੀ ਡਰ ਅਤੇ ਦਹਿਸ਼ਤ ਭਰੇ ਮਾਹੌਲ ਵਿੱਚ ਧੀਆਂ ਨੂੰ ਇਨਸਾਫ ਮਿਲ ਸਕੇਗਾ? ” ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਇਸ ਵਫਦ ਨੇ ਔਰਤਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਇਨਸਾਫ ਦੇਣ ਦੀ ਮੰਗ ਕਰਦੇ ਹੋਏ ਸੰਘਰਸ਼ ਵਿੱਚ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਐਲਾਨ ਵੀ ਕੀਤਾ।
ਪੰਜਾਬ ਦੀਆ 35 ਜਥੇਬੰਦੀਆ ਨੇ ਇਹ ਵੀ ਤਹਿ ਕੀਤਾ ਕਿ ਇਹਨਾਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਜਾਗਰੁਕ ਮੁਹਿੰਮ ਚਲਾਈ ਜਾਵੇਗੀ। ਜਿਸਦੀ ਪਹਿਲੀ ਕੜੀ ਵਜੋਂ 29 ਜੂਨ ਨੂੰ ਅਣਐਲਾਣੀ ਐਮਰਜੈਂਸੀ ਦੁਨੀਆਂ ਚਣੌਤੀਆਂ ਨੂੰ ਅਧਾਰ ਬਣਾਕੇ ਜਲੰਧਰ ਵਿਸ਼ਾਲ ਕੰਨਵੈਨਸ਼ਨ ਕਰਨ ਦਾ ਐਲਾਨ ਕੀਤਾ।
ਇਸ ਵਫਦ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ, ਦੇਸ਼ ਭਗਤ ਯਾਦਗਾਰ ਕਮੇਟੀ, ਪਲਸ ਮੰਚ, ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ, ਤਰਕਸ਼ੀਲ ਸੁਸਾਇਟੀ ਪੰਜਾਬ, ਬੀਕੇਯੂ (ਏਕਤਾ-ਉਗਰਾਹਾਂ), ਬੀਕੇਯੂ ਡਕੌਂਦਾ, ਕਿਰਤੀ ਕਿਸਾਨ ਯੂਨੀਅਨ (ਕੇਕੇਯੂ), ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406,22B), ਪੰਜਾਬ ਸਟੂਡੈਂਟਸ ਯੂਨੀਅਨ, ਕੁਲ ਹਿੰਦ ਮਜ਼ਦੂਰ ਯੂਨੀਅਨ, ਡੀਟੀਐੱਫ (ਦਿਗਵਿਜੇ), ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਨੌਜਵਾਨ ਭਾਰਤ ਸਭਾ (ਪਾਵੇਲ ਕੁੱਸਾ), ਪੰਜਾਬ ਸਟੂਡੈਂਟਸ ਯੂਨੀਅਨ, ਪੈਰਾ ਮੈਡੀਕਲ ਵਰਕਰਜ਼ ਯੂਨੀਅਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ (ਹਰਜਿੰਦਰ ਸਿੰਘ), ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਬੀਕੇਯੂ ਡਕੌਂਦਾ (ਬੂਟਾ ਬੁਰਜਗਿੱਲ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੁਆਬਾ, ਬੀਕੇਯੂ ਕ੍ਰਾਂਤੀਕਾਰੀ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਗੌਰਮਿੰਟ ਟੀਚਰਜ ਯੂਨੀਅਨ, ਪੰਜਾਬ ਸਟੂਡੈਟਸ ਯੂਨੀਅਨ (ਲਲਕਾਰ), ਪੰਜਾਬ ਰੈਡੀਕਲ ਸਟੂਡੈਟਸ ਯੂਨੀਅਨ, ਐੱਸਐੱਫਐੱਸ, ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਮਜਦੁਰ ਮੁਕਤੀ ਮੋਰਚਾ (ਲਿਬਰੇਸ਼ਨ), ਇਸਤਰੀ ਜਾਗ੍ਰਿਤੀ ਮੰਚ ਪੰਜਾਬ, ਆਲ ਇੰਡੀਆ ਕਿਸਾਨ ਸਭਾ, ਟੀਐੱਸਯੂ (ਰਜਿਸਟ੍ਰੇਸ਼ਨ ਨੰਬਰ 49), ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਅਤੇ ਵਰਗ ਚੇਤਨਾ ਮੰਚ ਆਦਿ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।