February 22, 2026 8:29 am

ਜਲੰਧਰ ਜ਼ਿਮਨੀ ਚੋਣ ਲਈ ਅੱਜ 54 ਫੀਸਦੀ ਵੋਟਾਂ ਪਈਆਂ

Share:

ਜਲੰਧਰ, 10 ਮਈ/ਜਲੰਧਰ ਜ਼ਿਮਨੀ ਚੋਣ ਲਈ ਅੱਜ 54 ਫੀਸਦੀ ਵੋਟਾਂ ਪਈਆਂ ਹਨ। ਇਸੇ ਦੌਰਾਨ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਿਆ ਹੈ। ਮੁੱਖ ਮੁਕਾਬਲਾ ਚਾਰ ਧਿਰਾਂ ਵਿੱਚ ਹੈ ਜਿਨ੍ਹਾਂ ਵਿੱਚ ਕਾਂਗਰਸ, ‘ਆਪ’, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਤੇ ਭਾਜਪਾ ਸ਼ਾਮਲ ਹਨ। ਚੋਣਾਂ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਐੱਮਪੀ ਚੌਧਰੀ ਸੰਤੋਖ ਸਿੰਘ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਜਾਣ ਕਾਰਨ ਇਹ ਉਪ ਚੋਣ ਕਰਵਾਉਣੀ ਪਈ ਹੈ। ਕਾਂਗਰਸ ਨੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ ਜਦੋਂਕਿ ‘ਆਪ’ ਨੇ ਸਾਬਕਾ ਵਿਧਾਇਕ ਸ਼ੁਸ਼ੀਲ ਰਿੰਕੂ ਨੂੰ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਬੰਗਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਅਤੇ ਭਾਜਪਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਗੁਰਜੰਟ ਸਿੰਘ ਕੱਟੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news