
ਹੁਸ਼ਿਆਰਪੁਰ 16 ਮਈ (ਤਰਸੇਮ ਦੀਵਾਨਾ ) ਜਲੰਧਰ ਜਿਮਨੀ ਚੋਣ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧਾ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕਰਾਰ ਦਿੰਦਿਆਂ ਹੋਇਆਂ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਨੂੰ ਕਿਹਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਖੁਣ ਖੁਣ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤਾ ਉਨ੍ਹਾਂ ਇਸ ਸਮੇਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਰੈਗੂਲੇਟਰੀ ਕਮਿਸ਼ਨ ਨੇ ਰਾਜ ਵਿੱਚ ਘਰੇਲੂ ਬਿਜਲੀ ਦੀਆਂ ਕੀਮਤਾਂ ਵਿੱਚ 25 ਪੈਸੇ ਤੋਂ ਲੈ ਕੇ 80 ਪੈਸੇ ਪ੍ਰਤੀ ਯੂਨਿਟ ਤੱਕ ਦੇ ਵਾਧੇ ਨੂੰ ਸਾਲ 2023- 24 ਲਈ ਬਿਜਲੀ ਦੇ ਨਵੇਂ ਟੈਕਸ ਸਚਾਰਜ ਤੈਅ ਕਰਨ ਦੀ ਮਨਜ਼ੂਰੀ ਦਿੱਤੀ ਹੈ ਉਨ੍ਹਾਂ ਕਿਹਾ ਹੈ ਕਿ ਨਵੇਂ ਟੈਰਿਫ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਬਿਜਲੀ ਦੀਆਂ ਨਵੀਆਂ ਦਰਾਂ ਸਾਰੇ ਵਰਗਾਂ ਨੂੰ ਪ੍ਰਭਾਵਿਤ ਕਰਨਗੀਆਂ ਉਨਾਂ ਇਸ ਸਮੇਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਕਹਿਣਾ ਕੇ ਆਮ ਲੋਕਾਂ ਤੇ ਇਸ ਦਾ ਪ੍ਰਭਾਵ ਨਹੀਂ ਪਵੇਗਾ ਹਾਸੋਹੀਣਾ ਹੈ ਉਹਨਾਂ ਨੇ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਵਿਰੋਧਤਾ ਕਰਦਿਆਂ ਹੋਇਆਂ ਇਸ ਨੂੰ ਤੁਰੰਤ ਵਾਪਸ ਲੈਣ ਚਿਤਾਵਨੀ ਦਿੱਤੀ