April 10, 2026 4:25 pm

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਧਰਨੇ ਤੇ ਬੈਠੇ ਸਾਥੀਆਂ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਅਰਥੀ ਫੂਕ ਮੁਜ਼ਾਹਰੇ 

Share:

ਦਲਜੀਤ ਕੌਰ/ਭਵਾਨੀਗੜ੍ਹ, 19 ਮਈ, 2023: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੱਦੇ ਦੇ ਤਹਿਤ ਪਟਿਆਲਾ ਡੀਸੀ ਦਫ਼ਤਰ ਪੱਕੇ ਧਰਨੇ ਤੇ ਬੈਠੇ ਸਾਥੀਆਂ ਦੀ ਗ੍ਰਿਫਤਾਰੀ ਦੇ ਵਿਰੋਧ ਅਤੇ ਜ਼ਮੀਨ ਨਾਲ ਸਬੰਧਤ ਮੰਗਾਂ ਦੇ ਹੱਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਭਵਾਨੀਗੜ੍ਹ ਬਲਾਕ ਦੇ ਪਿੰਡਾਂ ਝਨੇੜੀ, ਘਰਾਚੋਂ, ਕਪਿਆਲ, ਬਟਰਿਆਨਾ ਅਤੇ ਸੰਗਤਪੁਰਾ ਪਿੰਡਾਂ ਵਿੱਚ ਡੀਸੀ ਪਟਿਆਲਾ ਦਾ ਪੁਤਲਾ ਫੂਕਿਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਭਵਾਨੀਗੜ੍ਹ ਦੇ ਆਗੂ ਗੁਰਚਰਨ ਸਿੰਘ ਘਰਾਚੋਂ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਜ਼ਮੀਨ, ਦਿਹਾੜੀ ਅਤੇ ਕਰਜ਼ੇ ਦੇ ਸਵਾਲ ਨੂੰ ਲੈ ਕੇ ਡੀ ਸੀ ਦਫਤਰ ਪਟਿਆਲਾ ਪੱਕਾ ਮੋਰਚਾ ਲਾ ਕੇ ਬੈਠੇ ਆਗੂਆਂ ਦੀ ਗ੍ਰਿਫ਼ਤਾਰੀ ਡੀ,.ਸੀ., ਡੀ. ਡੀ. ਪੀ. ਓ. ਅਤੇ ਪੰਚਾਇਤਾਂ ਦੇ ਗਠਜੋੜ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਡੀ. ਸੀ., ਡੀ. ਡੀ. ਪੀ. ਓ. ਅਤੇ ਪੰਚਾਇਤਾਂ ਦੇ ਗਠਜੋੜ ਦਲਿਤਾਂ ਨੂੰ ਜ਼ਮੀਨ ਤੋਂ ਲਗਾਤਾਰ ਬਾਹਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਸੰਘਰਸ਼ ਕਰ ਰਹੇ ਆਗੂਆਂ ਦੀ ਗ੍ਰਿਫਤਾਰੀ ਨੇ ਡੀਡੀਪੀਓ ਅਤੇ ਡੀ ਸੀ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਦਲਿਤਾਂ ਦੇ ਕਿਸੇ ਵੀ ਮਸਲੇ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਜੇਕਰ ਇਸ ਦੇ ਖ਼ਿਲਾਫ਼ ਦਲਿਤ ਸੰਘਰਸ਼ ਦੇ ਮੈਦਾਨ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਡੱਕ ਦਿਤਾ ਜਾਂਦਾ ਹੈ। ਇਸ ਲਈ ਆਗੂਆਂ ਨੇ ਪਟਿਆਲ਼ਾ ਦੇ ਡੀ ਸੀ ਅਤੇ ਡੀ ਡੀ ਪੀ ਓ ਉੱਪਰ ਕਾਰਵਾਈ ਦੀ ਮੰਗ ਕਰਦੇ ਹੋਏ ਗ੍ਰਿਫਤਾਰ ਆਗੂਆਂ ਤੇ ਪਾਏ ਝੂਠੇ ਪਰਚੇ ਰੱਦ ਕਰਕੇ ਬਿਨਾਂ ਸ਼ਰਤ ਰਿਹਾਈ ਕੀਤੀ ਜਾਵੇ ਅਤੇ ਜ਼ਮੀਨ ਦੇ ਮਸਲਿਆਂ ਦਾ ਤੁਰੰਤ ਹੱਲ ਕੀਤੇ ਜਾਣ ਦੀ ਮੰਗ ਕੀਤੀ।
ਅੱਜ ਦੇ ਅਰਥੀ ਫੂਕ ਮੁਜਾਹਰਿਆਂ ਦੀ ਅਗਵਾਈ ਚਮਕੌਰ ਸਿੰਘ ਝਨੇੜੀ, ਕਰਮਜੀਤ ਸਿੰਘ ਘਰਾਚੋਂ, ਹਰਬੰਸ ਸਿੰਘ ਸੰਗਤਪੁਰਾ ਨੇ ਕੀਤੀ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news