February 4, 2026 9:15 pm

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ 

Share:

ਦਲਜੀਤ ਕੌਰ/ਸੰਗਰੂਰ, 6 ਮਈ, 2023: ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਸ੍ਰੀ ਰਜਿੰਦਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ (ਪੀ.ਸੀ.ਐੱਸ.) ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੈਂਕ ਅਧਿਕਾਰੀਆਂ, ਟਰਾਂਸਪੋਰਟ ਅਥਾਰਟੀ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗਾਂ ਕੀਤੀਆਂ।
ਇਹਨਾਂ ਮੀਟਿੰਗਾਂ ਦੌਰਾਨ ਸ੍ਰੀ ਕਾਲੇਕਾ ਨੇ ਬੈਂਕ ਅਧਿਕਾਰੀਆਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜ਼ੀਨਾਮੇ ਰਾਹੀਂ ਹੋ ਸਕੇ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾਂ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।
ਸ੍ਰੀ ਕਾਲੇਕਾ ਨੇ ਦੱਸਿਆ ਕਿ ਸੰਗਰੂਰ ਹੈਡ ਕੁਆਰਟਰ ਦੀਆਂ ਅਦਾਲਤਾਂ ਅਤੇ ਸਬ ਡਵੀਜ਼ਨ ਸੁਨਾਮ, ਧੂਰੀ, ਮੂਨਕ ਤੇ ਮਲੇਰਕੋਟਲਾ ਵਿਖੇ ਵੀ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news