ਦਲਜੀਤ ਕੌਰ/ਸੰਗਰੂਰ 1 ਅਕਤੂਬਰ, 2023: ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ‘ਸਵੱਛਤਾ ਹੀ ਸੇਵਾ ਅਭਿਆਨ-2023’ ਅਧੀਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਜੀ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਅੰਦਰ ਸਾਫ ਸਫਾਈ ਕੀਤੀ ਗਈ । ਡਾਕਟਰ ਪਰਮਿੰਦਰ ਕੌਰ ਨੇ ਕਿਹਾ ਕਿ ਗਾਂਧੀ ਜਯੰਤੀ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਸਵੱਛਤਾ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇੱਕ ਘੰਟਾ ਸ਼੍ਰਮਦਾਨ “ਏਕ ਤਾਰੀਖ਼, ਏਕ ਘੰਟਾ ਏਕ ਸਾਥ” ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਵੱਛਤਾ ਅਭਿਆਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਅੰਦਰ ਇਹ ਮੁਹਿੰਮ ਚਲਾ ਕੇ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕਰਵਾਈ ਗਈ ਅਤੇ ਬੇਲੋੜੇ ਸਮਾਨ ਨੂੰ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਸਹਿਜੇ ਹੀ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿੱਚ ਵਿਸ਼ਵਾਸ ਵੱਧਦਾ ਹੈ l ਵਧੀਆ ਮਾਹੌਲ ਵਿੱਚ ਚੰਗੀਆਂ ਸਿਹਤ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ “ਸਵੱਛਤਾ ਮੁਹਿੰਮ” ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ,ਆਲੇ ਦੁਆਲੇ ਅਤੇ ਦਫਤਰਾਂ ਦੀ ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ‘ਚ ‘ਸਵੱਛ ਭਾਰਤ’ ਮੁਹਿੰਮ ਤਹਿਤ ਕੀਤੀ ਸਫਾਈ
Share:
Voting poll
What does "money" mean to you?