April 10, 2026 10:24 pm

ਜਿਨਸੀ ਸ਼ੋਸ਼ਣ ਦੇ ਸ਼ਿਕਾਰ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਘੋਲ ਨੂੰ ਡਟਵੀਂ ਹਮਾਇਤ ਦੇਵਾਂਗੇ: ਜਗਰਾਜ ਸਿੰਘ ਹਰਦਾਸਪੁਰਾ 

Share:

ਦਲਜੀਤ ਕੌਰ/ਮਹਿਲ ਕਲਾਂ, 4 ਮਈ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਉੱਪਰ ਬੀਤੀ ਰਾਤ ਪੁਲਿਸ ਵੱਲੋਂ ਢਾਹੇ ਜਬਰ ਖਿਲਾਫ਼ ਮੋਦੀ ਹਕੂਮਤ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ, ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਅਰਥੀ ਸਾੜ੍ਹ ਮੁਜ਼ਾਹਰਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਬੀਜੇਪੀ ਦੇ ਰਾਮ ਰਾਜ ਵਾਲੇ ਯੂਪੀ ਤੋਂ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪਰਚਾ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਤੇ ਧਰਨਾ ਚੱਲ ਰਿਹਾ ਹੈ। ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਇਨ੍ਹਾਂ ਪਹਿਲਵਾਨਾਂ ਨੇ ਕਈ ਮਹੀਨੇ ਪਹਿਲਾਂ ਬ੍ਰਿਜ ਭੂਸ਼ਨ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ, ਪਰ ਪੁਲੀਸ ਨੇ ਉਹਨਾਂ ਦੀ ਸ਼ਿਕਾਇਤ ਤੇ ਕੋਈ ਕਾਰਵਾਈ ਨਹੀਂ ਕੀਤੀ। ਇਨ੍ਹਾਂ ’ਚੋਂ ਇੱਕ ਪਹਿਲਵਾਨ ਨਾਬਾਲਗ ਵੀ ਹੈ। ਚਾਰ ਮਹੀਨੇ ਪਹਿਲਾਂ ਦੋਸ਼ਾਂ ਦੀ ਜਾਂਚ ਲਈ ਬਣੀ ਕਮੇਟੀ ਵੱਲੋਂ ਆਪਣੀ ਰਿਪੋਰਟ ਅਪ੍ਰੈਲ ਦੇ ਪਹਿਲੇ ਹਫਤੇ ਪੇਸ਼ ਕਰ ਦੇਣ ਦੇ ਬਾਵਜ਼ੂਦ ਉਸ ਖ਼ਿਲਾਫ਼ ਕਾਰਵਾਈ ਨਹੀਂ ਹੋਈ।
ਆਗੂਆਂ ਨੇ ਕਿਹਾ ਕਿ ਇਹਨਾਂ ਕੁੜੀਆਂ ਨੇ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤੇ ਹਨ, ਇਸ ਦੇ ਬਾਵਜੂਦ ਇਹਨਾਂ ਦੀ ਸੁਣਵਾਈ ਨਹੀਂ ਹੋ ਰਹੀ ਤਾਂ ਦੇਸ਼ ਦੇ ਹਾਲਾਤਾਂ ਦਾ ਭਲੀ ਭਾਂਤ ਅੰਦਾਜ਼ਾ ਲਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਔਰਤਾਂ ਵਿਰੋਧੀ ਮਾਨਸਿਕਤਾ ਦੀਆਂ ਪਹਿਲਾਂ ਹੀ ਬਹੁਤ ਉਦਾਹਰਨਾਂ ਹਨ ਪਰ ਇਸ ਘਟਨਾ ਨੇ ਦੁਬਾਰਾ ਫਿਰ ਕੇਂਦਰ ਸਰਕਾਰ ਦੀ ਅਸਲੀਅਤ ਉਜਾਗਰ ਕਰ ਦਿੱਤੀ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ ਸਮੇਂ ਆਪਣੀ ਰਿਹਾਇਸ਼ ਤੇ ਸੱਦਕੇ ਸਨਮਾਨ ਕਰਨ ਦਾ ਵਿਖਾਵਾ ਕਰਦਾ ਹੈ, ਦੂਜੇ ਪਾਸੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਣ ਤੋਂ ਬਾਅਦ ਜ਼ੁਬਾਨ ਨੂੰ ਤਾਲਾ ਲਗਾਕੇ ਬੈਠਾ ਹੈ। ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਤੋਂ ਹੀ ਬਾਅਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪੁਲੀਸ ਨੂੰ ਦੋ ਐਫ.ਆਈ.ਆਰ ਦਰਜ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।
ਇਸ ਸਮੇਂ ਬੁਲਾਰੇ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਗੁਰਦੇਵ ਸਿੰਘ ਮਾਂਗੇਵਾਲ, ਨਰਾਇਣ ਦੱਤ ਅਤੇ ਅਮਰਜੀਤ ਸਿੰਘ ਠੁੱਲੀਵਾਲ ਆਦਿ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ 7 ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬਿਨਾਂ ਕਿਸੇ ਹੋਰ ਦੇਰੀ ਦੇ ਬ੍ਰਿਜ ਭੂਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਲਈ ਰਾਹ ਪੱਧਰਾ ਕਰੇ। ਦਿੱਲੀ ਪੁਲਿਸ ਗ੍ਰਿਫ਼ਤਾਰੀ ਤੋਂ ਪਹਿਲਾਂ ਪੜਤਾਲ ਦੇ ਬਹਾਨੇ ਉਸ ਨੂੰ ਬਚਾਉਣ ਤੇ ਤੁਲੀ ਹੋਈ ਹੈ। ਇਸ ਲਈ ਬੀਕੇਯੂ ਡਕੌਂਦਾ ਦੇ ਆਗੂਆਂ ਨੇ ਪਹਿਲਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਪੁਲਿਸ ਅਤੇ ਹਕੂਮਤ ਹਰ ਜਬਰ ਅੱਗੇ ਪੂਰੇ ਦ੍ਰਿੜ ਇਰਾਦੇ ਨਾਲ ਡਟੇ ਰਹਿਣ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਉਹਨਾਂ ਦੇ ਸੰਘਰਸ਼ ਦੀ ਹਰ ਸੰਭਵ ਮੱਦਦ ਜਾਰੀ ਰਹੇਗੀ।
ਇਸ ਸਮੇਂ ਭਾਗ ਸਿੰਘ ਕੁਰੜ, ਅਜਮੇਰ ਸਿੰਘ ਕਾਲਸਾਂ, ਅੰਗਰੇਜ਼ ਸਿੰਘ ਰਾਏਸਰ, ਵਿੰਦਰ ਠੀਕਰੀਵਾਲਾ, ਜੱਗਾ ਸਿੰਘ, ਪ੍ਰੀਤਮ ਸਿੰਘ ਮਹਿਲਕਲਾਂ, ਲਾਲ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਮੁਜਰਮਾਨਾ ਚੁੱਪ ਅਤੇ ਗੁੰਡੇ ਬ੍ਰਿਜ ਭੂਸ਼ਣ ਨੂੰ ਸਿਆਸੀ ਸਰਪ੍ਰਸਤੀ ਦੇਣ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news