February 24, 2026 5:06 am

ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ

Share:

ਹੁਸ਼ਿਆਰਪੁਰ  9 ਜੂਨ ( ਤਰਸੇਮ ਦੀਵਾਨਾ )  ਹਰ ਗਰਭਵਤੀ ਔਰਤ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਗੁਣਵੱਤਾ ਸੁਨਿਸ਼ਚਿਤ ਕਰਨ ਲਈ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਆਯੋਜਿਤ ਕੀਤਾ ਗਿਆ।  ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਨੇ ਦੱਸਿਆ ਕਿ ਪੀਐਸਐਮਐਸਏ ਵਾਲੇ ਦਿਨ ਸਿਹਤ ਸੰਸਥਾਵਾਂ ਤੇ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜਰੂਰੀ ਟੈਸਟ ਅਤੇ ਇਲਾਜ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਇਹ ਦਿਵਸ ਪਹਿਲਾਂ ਦੀ ਤਰ੍ਹਾਂ ਹਰ ਮਹੀਨੇ 9 ਤਾਰੀਖ ਦੇ ਨਾਲ ਨਾਲ ਹੁਣ ਹਰ ਮਹੀਨੇ ਦੀ 23 ਤਾਰੀਖ ਨੂੰ ਵੀ ਮਨਾਇਆ ਜਾ ਰਿਹਾ ਹੈ। ਅੱਜ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਵਿਜ਼ਨਲ ਹਸਪਤਾਲਾਂ ਅਤੇ ਜਿਲ੍ਹਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਆਯੋਜਿਤ ਕੀਤੇ ਗਏ ਜਿਥੇ ਔਰਤ ਰੋਗਾਂ ਦੇ ਮਾਹਰ, ਮੈਡੀਕਲ ਸ਼ਪੈਸਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਏ.ਐਨ.ਸੀ. ਸੇਵਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਮਾਹਰ ਡਾਕਟਰਾਂ ਵੱਲੋਂ ਦੂਸਰੀ ਅਤੇ ਤੀਸਰੀ ਤਿਮਾਹੀ ਵਾਲੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਘੱਟੋ-ਘੱਟ ਇੱਕ ਜਣੇਪਾ ਪੂਰਵ ਜਾਂਚ ਸੁਨਿਸ਼ਚਿਤ ਕਰਨਾ ਹੈ। ਖਾਸ ਕਰ ਉਹ ਗਰਭਵਤੀ ਔਰਤਾਂ ਜੋ ਕਿਸੇ ਕਾਰਣ ਰਜਿਸਟੇ੍ਰਸ਼ਨ ਨਹੀਂ ਕਰਵਾ ਸਕੀਆਂ ਜਾਂ ਰਜਿਸਟੇ੍ਰਸ਼ਨ ਕਰਵਾਉਣ ਤੋਂ ਬਾਅਦ ਏ.ਐਨ.ਸੀ.ਸੇਵਾਵਾਂ ਦਾ ਲਾਭ ਨਹੀਂ ਲਿਆ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ।
                ਡਾ. ਬਲਵਿੰਦਰ ਕੁਮਾਰ ਨੇ ਕਿਹਾ ਕਿ ਇਸ ਦਿਨ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ। ਹਾਈ ਰਿਸ੍ਕ ਗਰਭਵਤੀ ਔਰਤਾਂ  ਨੂੰ ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ।  ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news