February 4, 2026 7:06 pm

ਜੇਲ ‘ਚ ਕੈਦੀਆਂ ਅਤੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰਾਂ ‘ਚ ਮਰੀਜ਼ਾਂ ਦੀ ਕੀਤੀ ਜਾਵੇਗੀ ਸਿਹਤ ਜਾਂਚ: ਡਾ. ਪਰਮਿੰਦਰ ਕੌਰ 

Share:

ਦਲਜੀਤ ਕੌਰ/ਸੰਗਰੂਰ, 13 ਜੂਨ, 2023: ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 15 ਜੂਨ ਤੋਂ 14 ਜੁਲਾਈ ਤੱਕ ਮਾਹਰ ਡਾਕਟਰਾਂ ਦੀ ਅਗਵਾਈ ‘ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਟੀਮਾਂ ਵੱਲੋਂ ਜ਼ਿਲ੍ਹਾ ਜੇਲ ਸੰਗਰੂਰ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ‘ਚ ਸਿਹਤ ਜਾਂਚ ਕੀਤੀ ਜਾਵੇਗੀ। ਇੱਥੇ ਅੱਜ ਆਈ.ਐਸ.ਐਚ.ਟੀ.ਐਚ. ਕਮੇਟੀ ਮੈਂਬਰਾਂ ਦੀ ਇਸ ਮੁਹਿੰਮ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੇ ਕੈਦੀਆਂ/ਬੰਦੀਆਂ ਅਤੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰਾਂ ਵਿਖੇ ਦਾਖ਼ਲ ਲੋਕਾਂ ਦਾ ਐਸ.ਟੀ.ਆਈ., ਐਚ.ਆਈ.ਵੀ., ਟੀ.ਬੀ., ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਟੈਸਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਜਿਟਿਵ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।
ਸਿਵਲ ਸਰਜਨ ਨੇ ਕਿਹਾ ਕਿ ਇੰਟੀਗੇ੍ਰਟਡ ਐਸ.ਟੀ.ਆਈ., ਐਚ.ਆਈ.ਵੀ., ਟੀ.ਬੀ., ਹੈਪੇਟਾਈਟਸ (ਆਈ.ਐਸ.ਐਚ.ਟੀ.ਐਚ.) ਮੁਹਿੰਮ 15 ਜੂਨ ਤੋਂ 14 ਜੁਲਾਈ ਤੱਕ ਇੱਕ ਮਹੀਨੇ ਲਈ ਚਲਾਈ ਜਾਵੇਗੀ। ਇਨ੍ਹਾਂ ਕੈਂਪਾਂ ਦੌਰਾਨ ਕੈਦੀਆਂ ਤੇ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰਾਂ ਵਿਖੇ ਦਾਖ਼ਲ ਮਰੀਜ਼ਾਂ ਤੋਂ ਇਲਾਵਾ ਕੈਦ ਗਰਭਵਤੀ ਔਰਤਾਂ ਦਾ ਵਿਸ਼ੇਸ਼ ਚੈਕਅੱਪ ਤੇ ਜਨਰਲ ਚੈੱਕਅੱਪ ਵੀ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫਸਰ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਕਾਸ ਧੀਰ ਨੇ ਦੱਸਿਆ ਕਿ ਇਸ ਮੁਹਿੰਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਡਾਕਟਰਾਂ ਸਮੇਤ ਟੀਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਡਾ. ਗਨਤਾਸ ਕੌਰ, ਡਾ. ਰਾਜੀਵ ਪੁਰੀ, ਜ਼ਿਲ੍ਹਾ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਸਰੋਜ ਰਾਣੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news