ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਜੋ ਕੌਮਾਂ ਆਪਣੇ ਪੁਰਖਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਦੇ ਹਨ, ਉਹ ਇਤਿਹਾਸ ਵਿੱਚ ਹਮੇਸ਼ਾ ਜ਼ਿੰਦਾ ਰਹਿੰਦੀਆਂ ਹਨ। ਇੱਥੋਂ ਜਾਰੀ ਬਿਆਨ ਮੁਤਾਬਕ ਮੁੱਖ ਮੰਤਰੀ Yogi Adityanath ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ Paidleganj ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ Gurdwara Sri Guru Singh Sabha ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ, ‘‘ਸਿੱਖ ਗੁਰੂ ਸਹਿਬਾਨ ਨੇ ਸਨਾਤਨ ਧਰਮ, ਭਾਰਤੀ ਸੱਭਿਆਚਾਰ ਅਤੇ ਮੁਲਕ ਦੀ ਰੱਖਿਆ ਲਈ ਆਪਣੀਆਂ ਜ਼ਿੰਦਗੀਆਂ ਕੁਰਬਾਨ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਗੁੁਰਦੁਆਰਾ tourism ਵਿਕਾਸ ਕਾਰਜਾਂ, ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਹੋਰ ਸਹੂਲਤਾਂ ਦੇ ਵਿਸਤਾਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਸੰਗਤ ਨਾਲ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਜੋ ਕੌਮਾਂ ਆਪਣੇ ਪੁਰਖਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਦੇ ਹਨ, ਉਹ ਹਮੇਸ਼ਾ ਜ਼ਿੰਦਾ ਰਹਿੰਦੀਆਂ ਹਨ