April 10, 2026 7:32 pm

ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਫੌਜ ਦੇ ਵਾਹਨ ’ਤੇ ਦਹਿਸ਼ਤੀ ਹਮਲਾ: ਪੰਜ ਜਵਾਨ ਸ਼ਹੀਦ

Share:

ਪੁਣਛ, 20 ਅਪਰੈਲ/ਜੰਮੂ ਕਸ਼ਮੀਰ ਦੇ ਪੁਣਛ ਇਲਾਕੇ ’ਚ ਅੱਜ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇੱਕ ਵਾਹਨ ’ਤੇ ਘਾਤ ਲਗਾ ਕੇ ਹਮਲਾ ਕੀਤਾ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਜਵਾਨ ਨੂੰ ਤੁਰੰਤ ਰਾਜੌਰੀ ਦੇ ਆਰਮੀ ਹਸਪਤਾਲ ਪਹੁੰਚਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ। ਇਹ ਜਾਣਕਾਰੀ ਫੌਜ ਦੇ ਅਧਿਕਾਰੀਆਂ ਨੇ ਦਿੱਤੀ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news