February 4, 2026 4:54 am

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ਹਾਈਵੇਅ ਜਾਮ, ਜਲੰਧਰ ਵੀ ਮੁਕੰਮਲ ਬੰਦ

Share:

ਲੁਧਿਆਣਾ, 28 ਜਨਵਰੀ//ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ ਅੱਜ ਇਥੇ ਜਲੰਧਰ ਬਾਈਪਾਸ ਨੇੜੇ ਜਲੰਧਰ-ਲੁਧਿਆਣਾ ਕੌਮੀ ਸ਼ਾਹਰਾਹ ਜਾਮ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਨੇ ਉਪਰੋਕਤ ਘਟਨਾ ਖਿਲਾਫ਼ ਰੋਸ ਜਤਾਇਆ। ਬੰਦ ਦਾ ਅਸਰ ਲੁਧਿਆਣਾ ਦੀਆਂ ਕਈ ਮਾਰਕੀਟਾਂ ਵਿਚ ਦੇਖਿਆ ਗਿਆ। ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ। ਸ਼ਹਿਰ ਦੇ ਪੁਰਾਣੇ ਹਿੱਸੇ ਜਿਵੇਂ ਚੌੜਾ ਬਾਜ਼ਾਰ, ਭਦੌੜ ਹਾਊਸ, ਰੇਲਵੇ ਰੋਡ, ਮਾਤਾ ਰਾਣੀ ਚੌਕ, ਘੰਟਾ ਘਰ ਚੌਕ ਆਦਿ ਸਣੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਬੰਦ ਦੇ ਸੱਦੇ ਕਰਕੇ ਵੱਡੀ ਗਿਣਤੀ ਰਾਹਗੀਰ ਕੌਮੀ ਸ਼ਾਹਰਾਹ ਉੱਤੇ ਫਸੇ ਰਹੇ। ਸ਼ਾਹਰਾਹਾਂ ਉੱਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੜੇ ਰਹੇ।

ਜਲੰਧਰ ਵਿੱਚ ਵੀ ਮੁਕੰਮਲ ਬੰਦ

ਜਲੰਧਰ(ਦੀਪਕਮਲ ਕੌਰ): ਅੰਮ੍ਰਿਤਸਰ ਵਿਚ ਦੋ ਦਿਨ ਪਹਿਲਾਂ ਡਾ.ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਦੇ ਵਿਰੋਧ ਵਿਚ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਬੰਦ ਕਰਕੇ ਜਲੰਧਰ ਵਿਚ ਤਕਰੀਬਨ ਸਾਰੇ ਬਾਜ਼ਾਰ ਖੇਤਰ, ਨਿੱਜੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹੇ।

 

SOURCE PUNJABI TRIBUNE

seculartvindia
Author: seculartvindia

Leave a Comment

Voting poll

What does "money" mean to you?
  • Add your answer

latest news