February 22, 2026 7:15 pm

ਡਿਪਟੀ ਕਮਿਸ਼ਨਰ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਦਾ ਦੌਰਾ – ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

Share:

ਦਲਜੀਤ ਕੌਰ/ਸੰਗਰੂਰ, 14 ਅਪ੍ਰੈਲ, 2023: ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਖੁਦ ਅਤੇ ਸਮੂਹ ਸਬ ਡਵੀਜ਼ਨਾਂ ਅੰਦਰ ਐਸ.ਡੀ.ਐਮਜ਼ ਵੱਲੋਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਅਧਿਕਾਰੀਆਂ ਨੇ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਦਾ ਨਿਰੀਖਣ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੇਨੜਾ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨਾਲ ਜੁੜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਸਮੁੱਚੇ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ ਉੱਤੇ ਸਮੂਹ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਪ੍ਰਕਿਰਿਆ ਦਾ ਉਹ ਖੁਦ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਮੰਡੀਆਂ ਵਿੱਚੋਂ ਤੇਜ਼ੀ ਨਾਲ ਲਿਫਟਿੰਗ ਕਰਨ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਮੰਡੀਆਂ ਵਿੱਚ ਲੋੜ ਅਨੁਸਾਰ ਖਾਲੀ ਜਗ੍ਹਾ ਉਪਲਬਧ ਰਹੇ। ਸ੍ਰੀ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੁਆਰਾ ਮਿਹਨਤ ਨਾਲ ਪੈਦਾ ਕੀਤੀ ਜਿਣਸ ਦੀ ਤਰਜੀਹੀ ਆਧਾਰ ਉੱਤੇ ਖ਼ਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆਈ 1 ਲੱਖ 53 ਹਜ਼ਾਰ 267 ਮੀਟ੍ਰਿਕ ਟਨ ਕਣਕ ਵਿੱਚੋਂ 1 ਲੱਖ 35 ਹਜ਼ਾਰ 513 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news