February 4, 2026 3:47 pm

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬਰਸਾਤਾਂ ਦੇ ਮੱਦੇਨਜ਼ਰ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਹੁਕਮ 

Share:

ਦਲਜੀਤ ਕੌਰ/ਸੰਗਰੂਰ, 19 ਅਪ੍ਰੈਲ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਵਿਸ਼ੇਸ਼ ਕਰਕੇ ਖਰੀਦੀ ਗਈ ਕਣਕ ਦੀ ਚੁਕਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਖਰੀਦ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਚਲਦਿਆਂ ਮੰਡੀਆਂ ਵਿੱਚ ਹਰ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਜੋਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੀ 4 ਲੱਖ 85 ਹਜ਼ਾਰ 713 ਮੀਟ੍ਰਿਕ ਟਨ ਕਣਕ ਵਿੱਚੋਂ 4 ਲੱਖ 82 ਹਜ਼ਾਰ 438 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 733.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਨਾਲੋਂ 18 ਅਪ੍ਰੈਲ ਨੂੰ ਲਿਫਟਿੰਗ ਵਿਚ ਤੇਜ਼ੀ ਆਈ ਅਤੇ ਏਜੰਸੀਆਂ ਤੇ ਵਪਾਰੀਆਂ ਵੱਲੋਂ 46 ਹਜ਼ਾਰ ਟਨ ਤੋਂ ਵੱਧ ਕਣਕ ਦੀ ਲਿਫਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉਤੇ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ, ਸੁਨਾਮ, ਦਿੜ੍ਹਬਾ, ਮੂਨਕ, ਲਹਿਰਾ, ਧੂਰੀ, ਭਵਾਨੀਗੜ੍ਹ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਮੰਡੀਆਂ ਵਿੱਚ ਆੜ੍ਹਤੀਆਂ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਮੀਂਹ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੇ ਬਚਾਅ ਪ੍ਰਬੰਧਾਂ, ਤਰਪਾਲਾਂ, ਸ਼ੈੱਡਾਂ, ਲਿਫਟਿੰਗ ਅਤੇ ਢੋਆ ਢੁਆਈ ਆਦਿ ਦਾ ਜਾਇਜ਼ਾ ਲਿਆ।
ਇਸ ਸਬੰਧੀ ਐਸ ਡੀ ਐਮ ਦਿੜ੍ਹਬਾ ਸ੍ਰੀ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਸ਼ਹਿਰ ਦੇ ਨਾਲ ਨਾਲ ਖੇਤਲਾ ਅਤੇ ਸੂਲਰ ਘਰਾਟ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਲਿਆ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news