August 26, 2026 5:16 pm

ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਦਾ ਹੋਇਆ ਸਲਾਨਾ ਇਜਲਾਸ -ਨੀਲਮ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸੁਸਾਇਟੀ ਦੀ ਸਕੱਤਰ

Share:

ਹੁਸਿ਼ਆਰਪੁਰ, 16 ਅਪ੍ਰੈਲ (ਤਰਸੇਮ ਦੀਵਾਨਾ)- ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਦਾ ਸਲਾਨਾ ਇਜਲਾਸ ਸਰਪ੍ਰਸਤ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ’ਚ ਸੁਸਾਇਟੀ ਵਲੋਂ ਕੀਤੇ ਗਏ ਕਾਰਜਾਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਪ੍ਰਸਤ ਬਹਾਦਰ ਸਿੰਘ ਨੇ ਸੁਸਾਇਟੀ ਦੁਆਰਾ ਦਿਵਿਆਂਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਸੰਦੀਪ ਸ਼ਰਮਾ ਨੇ ਪਿਛਲੇ ਸਾਲ ਸੁਸਾਇਟੀ ਦੁਆਰਾ ਕੀਤੇ ਕਾਰਜਾਂ ਦਾ ਮੁਲਾਕਣ ਕਰਦੇ ਹੋਏ ਇਸ ਸਾਲ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ-ਰੇਖਾ ਪੇਸ਼ ਕੀਤੀ। ਇਸ ਮੌਕੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਨੇ ਕਾਰਜਕਾਰੀ ਮੈਂਬਰ ਨੀਲਮ ਦੁਆਰਾ ਸੁਸਾਇਟੀ ਪ੍ਰਤੀ ਨਿਭਾਈਆਂ ਵਿਲੱਖਣ ਸੇਵਾਵਾਂ ਸਦਕਾ, ਉਨ੍ਹਾਂ ਨੂੰ ਸੁਸਾਇਟੀ ਦੀ ਸਕੱਤਰ ਬਣਾਉਣ ਦਾ ਮਤਾ ਰੱਖਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਅਵਸਰ ’ਤੇ ਨੀਲਮ ਨੂੰ ਸੁਸਾਇਟੀ ਚੁਣੇ ਜਾਣ ’ਤੇ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜ ਕੁਮਾਰ, ਅੰਮ੍ਰਿਤਪਾਲ ਸਿੰਘ ਕੈਸ਼ੀਅਰ, ਰਜਿੰਦਰ ਸਿੰਘ ਪ੍ਰੈਸ ਸਕੱਤਰ, ਸੁਖਜਿੰਦਰ ਸਿੰਘ, ਰਜੀਵ ਕੁਮਾਰ, ਗੁਰਿੰਦਰ ਸਿੰਘ, ਮੁਕੇਸ਼ ਕੁਮਾਰ, ਮਨੀਸ਼ ਕੁਮਾਰ, ਹਰਪਾਲ ਸਿੰਘ, ਨਵਜੋਤ ਸਿੰਘ, ਸੰਦੀਪ ਸਹਿਗਲ, ਜਤਿੰਦਰ ਸਿੰਘ ਆਦਿ ਹਾਜਰ ਸਨ।

ਕੈਪਸ਼ਨ- ਨੀਲਮ ਨੂੰ ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਦਾ ਸਕੱਤਰ ਚੁਣਨ ਉਪਰੰਤ ਸਨਮਾਨਿਤ ਕਰਦੇ ਹੋਏ ਬਹਾਦਰ ਸਿੰਘ, ਸੰਦੀਪ ਸ਼ਰਮਾ, ਜਸਵਿੰਦਰ ਸਿੰਘ ਸਹੋਤਾ ਅਤੇ ਹੋਰ।

seculartvindia
Author: seculartvindia

Leave a Comment

Voting poll

[democracy id="1"]

latest news