February 23, 2026 7:41 am

ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਵਲੋਂ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾ) ਨੂੰ ਦਿੱਤਾ ਗਿਆ ਮੰਗ ਪੱਤਰ

Share:

ਹੁਸਿ਼ਆਰਪੁਰ, 12 ਜੁਲਾਈ (ਤਰਸੇਮ ਦੀਵਾਨਾ)-ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਵਲੋਂ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੰਜੀਵ ਗੌਤਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹੁਸਿ਼ਆਰਪੁਰ 2ਬੀ ਵਲੋਂ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਭੱਤਾ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਜਨਵਰੀ 2023 ਤੋਂ ਹੈਂਡੀਕੈਪਡ ਭੱਤਾ ਦੇਣ ਅਤੇ ਦਿਵਿਆਂਗ ਅਧਿਆਪਕਾਂ/ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਜਿ਼ੰਮੇਵਾਰ ਬੀ ਪੀ ਈ ਓ ਅਤੇ ਕਲੱਰਕ ਖਿਲਾਫ ਰਾਈਟਜ਼ ਆਫ ਪਰਸਨਜ਼ ਵਿਦ ਡਿਸਏਬਲਟੀ ਐਕਟ 2016 ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੰਜੀਵ ਗੌਤਮ ਨੇ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਹੈਂਡੀਕੈਪਡ ਭੱਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਪ-ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੁਖਵਿੰਦਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ- ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾ) ਸੰਜੀਵ ਗੌਤਮ ਅਤੇ ਉਪ-ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾ) ਸੁਖਵਿੰਦਰ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਸੰਦੀਪ ਸ਼ਰਮਾ ਅਤੇ ਜਸਵਿੰਦਰ ਸਿੰਘ ਸਹੋਤਾ।
ਫੋਟੋ : ਅਜਮੇਰ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news