ਚੰਡੀਗੜ੍ਹ, 10 ਫਰਵਰੀ//ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਜੇ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਤਜਵੀਜ਼ਤ ਬੈਠਕ ਵਿਚ ਕਿਸਾਨੀ ਮੰਗਾਂ ਦਾ ਕੋਈ ‘ਢੁੱਕਵਾਂ ਹੱਲ’ ਨਾ ਕੱਢਿਆ ਤਾਂ ਕਿਸਾਨਾਂ ਦਾ ਜਥਾ 25 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਕਰੇਗਾ। ਕੇਂਦਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਾ ਦਿੱਤਾ ਸੀ। ਇਹ ਦੋਵੇਂ ਕਿਸਾਨ ਜਥੇਬੰਦੀਆਂ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਲਈ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ’ਤੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੀਆਂ ਹਨ।
‘ਢੁੱਕਵਾਂ ਹੱਲ’ ਨਾ ਕੱਢਿਆ ਤਾਂ ਕਿਸਾਨਾਂ ਦਾ ਜਥਾ 25 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਕਰੇਗਾ
Share:
Voting poll
What does "money" mean to you?